16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਜ਼ੁਰਗ ਔਰਤ ਦੇ ਕੰਨ ’ਚੋਂ ਸੋਨੇ ਦੀ ਵਾਲੀ ਝਪਟਣ ਵਾਲੇ 2 ਗ੍ਰਿਫ਼ਤਾਰ

ਮਾਨਸਾ, 16 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਥਾਨਕ ਨੰਗਲ ਕਾਲੋਨੀ ’ਚ ਬਜ਼ੁਰਗ ਔਰਤ ਦੇ ਕੰਨ ’ਚੋਂ ਸੋਨੇ ਦੀ ਬਾਲੀ ਝਪਟਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਅਤੇ ਖੋਹੀ ਸੋਨੇ ਦੀ ਬਾਲੀ ਬਰਾਮਦ ਕੀਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 17-11-2026
ਮਾਨਸਾ, 16 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਥਾਨਕ ਨੰਗਲ ਕਾਲੋਨੀ ’ਚ ਬਜ਼ੁਰਗ ਔਰਤ ਦੇ ਕੰਨ ’ਚੋਂ ਸੋਨੇ ਦੀ ਬਾਲੀ ਝਪਟਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਅਤੇ ਖੋਹੀ ਸੋਨੇ ਦੀ ਬਾਲੀ ਬਰਾਮਦ ਕੀਤੀ ਹੈ। ਐੱਸ.ਪੀ. ਨਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਲੰਘੀ 12 ਨਵੰਬਰ ਨੂੰ ਵਾਰਡ ਨੰਬਰ 21 ਦੀ ਨੰਗਲ ਕਾਲੋਨੀ ’ਚ ਕਾਂਗਰਸ ਆਗੂ ਬਲਵਿੰਦਰ ਨਾਰੰਗ ਦੀ ਮਾਤਾ ਪ੍ਰਕਾਸ਼ ਦੇਵੀ ਜਦੋਂ ਆਪਣੇ ਘਰ ਤੋਂ ਦੂਜੇ ਪੁੱਤਰ ਦੇ ਘਰ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਲੁਟੇਰੇ ਕੰਨ ’ਚ ਪਾਈ ਇਕ ਬਾਲੀ ਪੁੱਟ ਕੇ ਫਰਾਰ ਹੋ ਗਏ ਸਨ। ਖੋਹੀ ਗਈ ਬਾਲੀ ਦੀ ਕੀਮਤ ਕਰੀਬ 40 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਬਲਦੀਪ ਸਿੰਘ ਉਰਫ਼ ਦੀਪ ਅਤੇ ਪਰਵਿੰਦਰ ਸਿੰਘ ਉਰਫ਼ ਗੱਗੀ ਦੋਵੇਂ ਵਾਸੀ ਘਰਾਂਗਣਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਪੁੱਛ-ਗਿੱਛ ਦੌਰਾਨ ਇਲਾਕੇ ’ਚ ਵਾਪਰੀਆਂ ਹੋਰ ਵਾਰਦਾਤਾਂ ਸਬੰਧੀ ਵੀ ਖੁਲਾਸੇ ਹੋ ਸਕਣ। ਇਸ ਮੌਕੇ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ ਗੁਰਪ੍ਰਤਾਪ ਸਿੰਘ ਤੇ ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕੋਚਿੰਗ ਸੈਂਟਰ ਮਾਨਸਾ ਦੇ ਚੋਬਰਾਂ ਨੇ ਦਾ ਰੈਨੇਸਾਂ ਸਕੂਲ ਦੀ ਟੀਮ ਨੂੰ ਹਰਾ ਕੇ ਬਾਜ਼ੀ ਮਾਰੀ ਜਸਵਿੰਦਰ ਸਿੰਘ ਕਾਕਾ ਸਰਬੋਤ...
Ad Position 24