16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਹੁਜਨ ਸਮਾਜ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਪੈਦਲ ਮਾਰਚ 21 ਨੂੰ

ਬੁਢਲਾਡਾ, 16 ਨਵੰਬਰ (ਸੁਨੀਲ ਮਨਚੰਦਾ)- ਬਹੁਜਨ ਸਮਾਜ ਪਾਰਟੀ ਵਲੋਂ ਸੂਬੇ ’ਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਤੇ ਹੋਰ ਲੋਕ ਮਸਲਿਆਂ ਨੂੰ ਲੈ ਕੇ ਸਥਾਨਕ ਨਿੱਜੀ ਹੋਟਲ ’ਚ ਇਕੱਤਰਤਾ ਕੀਤੀ ਗਈ। ਨਸ਼ਿਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਨਸ਼ਾ ਕਿਸੇ ਜਾਤ ਜਾਂ ਵਰਗ ਨੂੰ ਦੇਖ ਕੇ ਘਰਾਂ ’ਚ ਦਾਖ਼ਲ ਨਹੀਂ ਹੁੰਦਾ ਸਗੋਂ ਹਰ ਵਰਗ ਇਸ ਦੀ ਮਾਰ ਝੱਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਬੁਢਲਾਡਾ, 16 ਨਵੰਬਰ (ਸੁਨੀਲ ਮਨਚੰਦਾ)- ਬਹੁਜਨ ਸਮਾਜ ਪਾਰਟੀ ਵਲੋਂ ਸੂਬੇ ’ਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਤੇ ਹੋਰ ਲੋਕ ਮਸਲਿਆਂ ਨੂੰ ਲੈ ਕੇ ਸਥਾਨਕ ਨਿੱਜੀ ਹੋਟਲ ’ਚ ਇਕੱਤਰਤਾ ਕੀਤੀ ਗਈ। ਨਸ਼ਿਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਨਸ਼ਾ ਕਿਸੇ ਜਾਤ ਜਾਂ ਵਰਗ ਨੂੰ ਦੇਖ ਕੇ ਘਰਾਂ ’ਚ ਦਾਖ਼ਲ ਨਹੀਂ ਹੁੰਦਾ ਸਗੋਂ ਹਰ ਵਰਗ ਇਸ ਦੀ ਮਾਰ ਝੱਲ ਰਿਹਾ ਹੈ। ਨਸ਼ਿਆਂ ਕਾਰਨ ਨੌਜਵਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ ਅਤੇ ਕਈ ਪਰਿਵਾਰਾਂ ਦੇ ਸਹਾਰੇ ਖ਼ਤਮ ਹੋ ਰਹੇ ਹਨ। ਪਾਰਟੀ ਆਗੂ ਨੇ ਸੂਬਾ ਸਰਕਾਰ ’ਤੇ ਵੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੰਭੀਰਤਾ ਨਾ ਦਿਖਾਉਣ ਦੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ’ਚ ਨਸ਼ੇ ਦੀ ਹੋਮ ਡਿਲੀਵਰੀ ਵਾਂਗ ਸਪਲਾਈ ਹੋ ਰਹੀ ਹੈ ਅਤੇ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਲੋਕਾਂ ਵਲੋਂ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਫੜੇ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਇਲਾਵਾ ਉਨ੍ਹਾਂ ਮਹਿੰਗਾਈ, ਬੇਰੁਜ਼ਗਾਰੀ, ਹਸਪਤਾਲਾਂ ’ਚ ਸਹੂਲਤਾਂ ਦੀ ਘਾਟ, ਮਨਰੇਗਾ ਦਾ ਕੰਮ ਬੰਦ ਹੋਣ ਅਤੇ ਮੁਲਾਜ਼ਮਾਂ ਦੇ ਡੀ.ਏ. ਸਮੇਤ ਹੋਰ ਮੰਗਾਂ ਦਾ ਮੁੱਦਾ ਵੀ ਉਠਾਇਆ। ਇਸ ਦੌਰਾਨ ਉਨ੍ਹਾਂ ਪੰਜਾਬ ਸੰਭਾਲੋ ਮੁਹਿੰਮ ਤਹਿਤ 21 ਨਵੰਬਰ ਨੂੰ ਨਸ਼ਿਆਂ ਖ਼ਿਲਾਫ਼ ਪੈਦਲ ਮਾਰਚ ਕੱਢਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮਾਰਚ ਬੋਹਾ ਦੀ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ’ਚੋਂ ਹੁੰਦਾ ਹੋਇਆ ਬੁਢਲਾਡਾ ਵੱਲ ਜਾਵੇਗਾ। ਆਗੂ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਮੇਜਰ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਜੀਤਾ ਸਿੰਘ, ਨਿਰਵੈਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਈ-ਰਿਕਸ਼ਾ ਦੀ ਟੱਕਰ ਕਾਰਨ ਦੋ ਜਣੇ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24