16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਜਪਾ ਆਗੂ ਵਲੋਂ ਝੋਨੇ ਦੀ ਖਰੀਦ ਤੇ ਲਿਫਟਿੰਗ ਸਬੰਧੀ ਕਿਸਾਨਾਂ ਨਾਲ ਮੀਟਿੰਗ

ਮਾਨਸਾ, 16 ਨਵੰਬਰ (ਧਾਲੀਵਾਲ)- ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵਲੋਂ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ’ਚ ਖਰੀਦ ਤੇ ਲਿਫਟਿੰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ, ਆੜ੍ਹਤੀ ਤੇ ਮਜ਼ਦੂਰ ਮੰਡੀ ਪ੍ਰਣਾਲੀ ਦੇ ਅਹਿਮ ਅੰਗ ਹਨ, ਜਿਨ੍ਹਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਮਨਸੀਰਤ ਕੌਰ ਪਿਤਾ : ਵਿਕਾਸਪ੍ਰੀਤ ਸਿੰਘ ਮਾਤਾ : ਭੁਪਿੰਦਰਜੀਤ ਕੌਰ ਵਾਸੀ : ਬਰੇਟਾ (ਮਾਨਸਾ) 17-11-2026
ਮਾਨਸਾ, 16 ਨਵੰਬਰ (ਧਾਲੀਵਾਲ)- ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵਲੋਂ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ’ਚ ਖਰੀਦ ਤੇ ਲਿਫਟਿੰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ, ਆੜ੍ਹਤੀ ਤੇ ਮਜ਼ਦੂਰ ਮੰਡੀ ਪ੍ਰਣਾਲੀ ਦੇ ਅਹਿਮ ਅੰਗ ਹਨ, ਜਿਨ੍ਹਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਝੋਨੇ ਦੀ ਖਰੀਦ ’ਚ ਦੇਰੀ ਅਤੇ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਫ਼ਸਲ ਦੇ ਅੰਬਾਰ ਲੱਗ ਰਹੇ ਹਨ, ਜਿਸ ਕਰ ਕੇ ਫ਼ਸਲ ਵੇਚਣ ਲਈ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮੰਡੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ’ਚ ਲਿਆ ਕੇ ਖਰੀਦ ਤੇ ਲਿਫਟਿੰਗ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਬੋਘ ਸਿੰਘ ਮਾਨਸਾ, ਗੁਰਜੰਟ ਸਿੰਘ, ਨਿਰਮਲ ਸਿੰਘ ਝੰਡੂਕੇ, ਕਾ. ਰਾਜਵਿੰਦਰ ਸਿੰਘ ਰਾਣਾ, ਕ੍ਰਿਸ਼ਨ ਚੌਹਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ’ਚੋਂ ਬਣਿਆ ਓਵਰਆਲ ਚੈਂਪੀਅਨ ਅਗਲੀ ਖ਼ਬਰ ਸੂਬਾ ਪੱਧਰੀ ਅਥਲੈਟਿਕਸ ਮੀਟ ’ਚੋਂ ਪਿਉ-ਪੁੱਤ ਦੀ ਜੋੜੀ ਨੇ ਪਹਿਲਾ ਸਥਾਨ ਮੱਲਿਆ
Ad Position 24