17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖਰਾ ਮੰਤਰਾਲਾ ਸਥਾਪਿਤ ਕਰਾਂਗੇ-ਸੁਖਬੀਰ

ਮਾਨਸਾ/ਬੁਢਲਾਡਾ/ਸਰਦੂਲਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਸੁਨੀਲ ਮਨਚੰਦਾ/ਜੀ. ਐਮ.

Ad Position 21
No active advertisement
ਅਜੀਤ ਡੈਸਕ 18-11-2026
ਮਾਨਸਾ/ਬੁਢਲਾਡਾ/ਸਰਦੂਲਗੜ੍ਹ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਸੁਨੀਲ ਮਨਚੰਦਾ/ਜੀ.ਐਮ. ਅਰੋੜਾ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਬਿਜ਼ਨਸ ਸੁਖਬੀਰ, ਤੁਹਾਡੀ ਗੱਲ ਪੰਜਾਬ ਵੱਲ’ ਦੇ ਬੈਨਰ ਹੇਠ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਮਿਲਣੀ ਦੌਰਾਨ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਜਿੱਥੇ ਦਾਅਵਾ ਕੀਤਾ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣੇਗੀ ਉੱਥੇ ਨਾਲ ਹੀ ਕਿਹਾ ਕਿ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਲਈ ਵੱਖਰਾ ਵਪਾਰ ਮੰਤਰਾਲਾ ਸਥਾਪਤ ਕੀਤਾ ਜਾਵੇਗਾ। ਸਾਬਕਾ ਉਪ ਮੁੱਖ ਮੰਤਰੀ ਨੇ ਮਾਨਸਾ ਨੂੰ ਸਨਅਤੀ ਹੱਬ ਬਣਾਉਣ ਅਤੇ ਸਨਅਤੀ ਖੇਤਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਟਰੱਕਾਂ ਦੇ ਕਿਰਾਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਤੈਅ ਕਰਨ ਲਈ ਟਰੱਕ ਆਪਰੇਟਰਾਂ, ਵਪਾਰੀਆਂ ਅਤੇ ਸਰਕਾਰੀ ਨੁਮਾਇੰਦਿਆਂ ਦੀ ਕਮੇਟੀ ਬਣਾਈ ਜਾਵੇਗੀ। ਮਾਲ ਦੀ ਢੋਆ-ਢੁਆਈ ਲਈ ਵਪਾਰੀਆਂ ਨੂੰ ਆਪਣੇ ਟਰੱਕ ਵਰਤਣ ਦੀ ਵੀ ਖੁੱਲ੍ਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ‘ਬਿਲਡ ਪੰਜਾਬ’ ਵਿਭਾਗ ਸਥਾਪਤ ਕੀਤਾ ਜਾਵੇਗਾ, ਜੋ ਪਿਛਲੀ ਅਕਾਲੀ ਸਰਕਾਰ ਵੇਲੇ ਬਣਾਏ ‘ਇਨਵੈਸਟ ਪੰਜਾਬ’ ਵਿਭਾਗ ਦੀ ਤਰਜ਼ ’ਤੇ ਕੰਮ ਕਰੇਗਾ। ਇਸ ਵਿਭਾਗ ਅਧੀਨ ਕਾਲੋਨਾਈਜ਼ਰਾਂ ਅਤੇ ਆਮ ਲੋਕਾਂ ਨੂੰ ਐੱਨ.ਓ.ਸੀ. ਤੇ ਸੀ.ਐੱਲ.ਯੂ. ਸਮੇਤ ਲੋੜੀਂਦੀਆਂ ਮਨਜ਼ੂਰੀਆਂ ਇੱਕੋ ਥਾਂ ਤੋਂ ਦਿੱਤੀਆਂ ਜਾਣਗੀਆਂ। ਇਸ ਦੇ ਦਫ਼ਤਰ ਜ਼ਿਲ੍ਹਾ ਪੱਧਰ ’ਤੇ ਵੀ ਸਥਾਪਤ ਕੀਤੇ ਜਾਣਗੇ ਅਤੇ ਸਾਰੀਆਂ ਮਨਜ਼ੂਰੀਆਂ ਨਿਰਧਾਰਿਤ ਸਮੇਂ ਅੰਦਰ ਜਾਰੀ ਹੋਣਗੀਆਂ। ਉਨ੍ਹਾਂ ਕਿਹਾ ਕਿ ਸਾਰੀਆਂ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਮਾਮੂਲੀ ਫ਼ੀਸ ਲੈ ਕੇ ਰੈਗੂਲਰ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਐੱਨ.ਓ.ਸੀ. ਲੈਣ ਦੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ। ਸਵਾਲ ਕਰਨ ਵਾਲਿਆਂ ’ਚ ਕੌਂਸਲਰ ਅਰਪਿਤ ਚੌਧਰੀ, ਸ਼ਾਮ ਲਾਲ ਧਲੇਵਾਂ, ਤਰਸੇਮ ਚੰਦ ਮਿੱਢਾ, ਐਡਵੋਕੇਟ ਦਵਿੰਦਰ ਸਿੰਘ ਸਿੱਧੂ, ਐਡਵੋਕੇਟ ਨਵਲ ਕੁਮਾਰ, ਬਲਜੀਤ ਸ਼ਰਮਾ, ਰਮੇਸ਼ ਕੁਮਾਰ ਟੋਨੀ, ਰਕੇਸ਼ ਕੁਮਾਰ ਭੀਖੀ, ਰਾਕੇਸ਼ ਕੁਮਾਰ ਜਿੰਦਲ, ਗੁਰਵਿੰਦਰ ਸਿੰਘ ਸੋਨੂੰ, ਹਰਿੰਦਰ ਸਿੰਘ ਸਾਹਨੀ ਆਦਿ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਹਲਕਾ ਸਰਦੂਲਗੜ੍ਹ ਦੇ ਇੰਚਾਰਜ ਦਿਲਰਾਜ ਸਿੰਘ ਭੂੰਦੜ, ਹਲਕਾ ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ, ਗੁਰਮੇਲ ਸਿੰਘ ਫਫੜੇ, ਬਲਵੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੋਹਿਤ ਗੁਪਤਾ, ਅਮਿਤ ਕਪੂਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਮਾਖਾ, ਐਡਵੋਕੇਟ ਕੇ.ਐੱਸ. ਮਠਾੜੂ, ਮਾ. ਗੁਰਚਰਨ ਸਿੰਘ ਅਕਲੀਆ, ਜਸਵਿੰਦਰ ਸਿੰਘ ਤਾਮਕੋਟ, ਮਿੱਠੂ ਰਾਮ ਅਰੋੜਾ, ਕੁਲਸ਼ੇਰ ਸਿੰਘ ਰੂਬਲ, ਗੋਲਡੀ ਗਾਂਧੀ, ਤਰਸੇਮ ਚੰਦ ਭੋਲੀ, ਰਾਜ ਕੁਮਾਰ ਆੜ੍ਹਤੀ, ਬਲਦੇਵ ਸਿੰਘ ਮੀਰਪੁਰ, ਭੁਪਿੰਦਰ ਸਿੰਘ ਸਾਬਕਾ ਪ੍ਰਧਾਨ, ਅਵਤਾਰ ਸਿੰਘ ਤਾਰੀ, ਜਗਤਾਰ ਸਿੰਘ, ਕੈਪਟਨ ਤੇਜਾ ਸਿੰਘ, ਸੁਖਦੇਵ ਸਿੰਘ ਸੁੱਖੀ, ਬਾਬਾ ਕੇਵਲ ਜੈਨ, ਚੇਤ ਰਾਮ ਸੂਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸਕੂਲ ਭੀਖੀ ਦੇ ਵਿਦਿਆਰਥੀ ਰਾਸ਼ਟਰਪਤੀ ਨੂੰ ਮਿਲੇ ਬਾਲ ਦਿਵਸ ਮੌਕੇ ਰਾਸ਼ਟਰਪਤੀ ਭਵਨ ਤੋਂ ਮ... ਅਗਲੀ ਖ਼ਬਰ ਹੱਡੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24