17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਇਕ ਵਾਰ ਮੁਲਤਵੀ

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’ ਇਕ ਵਾਰ ਮੁਲਤਵੀ ਕਰ ਦਿੱਤੀ ਹੈ। ਮੁਲਤਵੀ ਦਾ ਕਾਰਨ ਚਮਕੌਰ ਸਾਹਿਬ ਇਲਾਕੇ ਦੇ ਕੋਟ ਨਿਹੰਗ ਦੇ ਯਾਤਰੀ ਦੀ ਤਲਵੰਡੀ ਸਾਬੋ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੱਸਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’ ਇਕ ਵਾਰ ਮੁਲਤਵੀ ਕਰ ਦਿੱਤੀ ਹੈ। ਮੁਲਤਵੀ ਦਾ ਕਾਰਨ ਚਮਕੌਰ ਸਾਹਿਬ ਇਲਾਕੇ ਦੇ ਕੋਟ ਨਿਹੰਗ ਦੇ ਯਾਤਰੀ ਦੀ ਤਲਵੰਡੀ ਸਾਬੋ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੱਸਿਆ ਗਿਆ ਹੈ। ਸ. ਚੰਨੀ ਇਸ ਯਾਤਰਾ ਦੇ ਚੱਲਦਿਆਂ ਲਕਸ਼ਮੀ ਨਾਰਾਇਣ ਮੰਦਰ ਮਾਨਸਾ ਵਿਖੇ ਇਕੱਠ ਨੂੰ ਸੰਬੋਧਨ ਕਰਨ ਲਈ ਤਾਂ ਪਹੁੰਚੇ ਪਰ ਉਨ੍ਹਾਂ ਇੰਨਾ ਕਹਿ ਕੇ ਆਪਣੀ ਗੱਲ ਸਮਾਪਤ ਕਰ ਦਿੱਤੀ ਕਿ ਅਫਸੋਸ ਸਾਈਕਲ ਯਾਤਰਾ ਦੇ ਨਾਲ ਬੱਸ ਕਾਫ਼ਲੇ ’ਚ ਸ਼ਾਮਲ ਯਾਤਰੀ ਦਾ ਦਿਹਾਂਤ ਹੋਣ ਕਰ ਕੇ ਇਹ ਮੁਹਿੰਮ ਇੱਥੇ ਰੋਕ ਦਿੱਤੀ ਹੈ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਭਾਵੇਂ ਪੀੜਤ ਪਰਿਵਾਰ ਨੇ ਯਾਤਰਾ ਜਾਰੀ ਰੱਖਣ ਲਈ ਕਿਹਾ ਹੈ ਪਰ ਨੌਜਵਾਨ ਦੇ ਸਸਕਾਰ ਉਪਰੰਤ ਹੀ ਕੋਈ ਫੈਸਲਾ ਲੈਣਗੇ। ਗੱਲਬਾਤ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਬਿਕਰਮ ਸਿੰਘ ਮੋਫ਼ਰ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਅੰਤਰਰਾਸ਼ਟਰੀ ਗਿੱਧਾ ਕੋਚ ਪਾਲ ਸਿੰਘ ਸਮਾਓਂ, ਅਮਨ ਸਿੰਗਲਾ ਢੈਪਈ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਿੰਗ ਮਸ਼ੀਨਾਂ ਦੀ ਕੀਤੀ ਫ਼ਸਟ ਲੈਵਲ ਚੈਕਿੰਗ
Ad Position 24