ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ
ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵਲੋਂ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਜਨਨੀ ਸੁਰੱਖਿਆ ਯੋਜਨਾ, ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ, ਨੈਸ਼ਨਲ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਆਦਿ ਬਾਰੇ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ।
ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵਲੋਂ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਜਨਨੀ ਸੁਰੱਖਿਆ ਯੋਜਨਾ, ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ, ਨੈਸ਼ਨਲ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਆਦਿ ਬਾਰੇ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਮਿਥੇ ਗਏ ਸਿਹਤ ਟੀਚਿਆਂ ਨੂੰ 100 ਪ੍ਰਤੀਸ਼ਤ ਪੂਰਾ ਕੀਤਾ ਜਾਵੇ। ਉਨ੍ਹਾਂ ਸਿਹਤ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਕੇ ਵਧੀਆ ਸਿਹਤ ਸੇਵਾਵਾਂ ਮੁਹਈਆ ਕਰਵਾਉਣ ’ਤੇ ਵੀ ਜੋਰ ਦਿੱਤਾ। ਡਾ. ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਜਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰ ਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਬਲਜੀਤ ਕੌਰ, ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਮਯੰਕਜੋਤ ਸਿੰਘ, ਡਾ. ਨਿਸ਼ੀ ਸੂਦ, ਐਸ.ਐਮ.ਓ. ਮਾਨਸਾ ਡਾ. ਗੁਰਮੇਲ ਸਿੰਘ, ਐਸ.ਐਮ.ਓ. ਸਰਦੂਲਗੜ੍ਹ ਡਾ. ਵੇਦਪ੍ਰਕਾਸ਼ ਸੰਧੂ, ਐਸ.ਐਮ.ਓ. ਖਿਆਲਾ ਡਾ. ਰਵਿੰਦਰ ਸਿੰਗਲਾ, ਐਸ.ਐਮ.ਓ . ਬੁਢਲਾਡਾ ਡਾ. ਸਤਿੰਦਰ ਕੌਰ, ਵਿਜੈ ਕੁਮਾਰ, ਸੰਤੋਸ਼ ਭਾਰਤੀ, ਤਿਰਲੋਕ ਸਿੰਘ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।