ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ
ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)- ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਖ਼ਾਸ ਤੌਰ ’ਤੇ ਮਾਲ ਵਿਭਾਗ ਨਾਲ ਸਬੰਧਿਤ ਮੁਸ਼ਕਿਲਾਂ ਅਤੇ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)- ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਖ਼ਾਸ ਤੌਰ ’ਤੇ ਮਾਲ ਵਿਭਾਗ ਨਾਲ ਸਬੰਧਿਤ ਮੁਸ਼ਕਿਲਾਂ ਅਤੇ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਆਉਣ ਵਾਲੇ ਹਰ ਇਕ ਨਾਗਰਿਕ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਚਤਰ ਸਿੰਘ, ਮਨਜੀਤ ਸਿੰਘ, ਮੇਵਾ ਸਿੰਘ, ਚਰਨਜੀਤ ਸਿੰਘ, ਦਿਕਸ਼ਿਤ ਵਰਮਾ, ਸੇਵਾ ਮੁਕਤ ਕਾਨੂੰਗੋ ਧਰਮਜੀਤ ਸਿੰਘ, ਗੋਰਿਸ਼ ਗੋਇਲ ਆਦਿ ਹਾਜ਼ਰ ਸਨ।