17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਕਲਪ ਯਾਤਰਾ ਇਤਿਹਾਸਕ ਹੋਵੇਗੀ

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾਣ ਵਾਲੀ ਸਮਰਸਤਾ ਸੰਕਲਪ ਯਾਤਰਾ ਇਤਿਹਾਸਕ ਹੋਵੇਗੀ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਅਨੂਸੂਚਿਤ ਜਾਤੀ ਮੋਰਚਾ ਦੇ ਸੂਬਾ ਸਕੱਤਰ ਬਲਕਾਰ ਸਿੰਘ ਸਹੋਤਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ।

Ad Position 21
No active advertisement
ਅਜੀਤ ਡੈਸਕ 18-11-2026
ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾਣ ਵਾਲੀ ਸਮਰਸਤਾ ਸੰਕਲਪ ਯਾਤਰਾ ਇਤਿਹਾਸਕ ਹੋਵੇਗੀ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਅਨੂਸੂਚਿਤ ਜਾਤੀ ਮੋਰਚਾ ਦੇ ਸੂਬਾ ਸਕੱਤਰ ਬਲਕਾਰ ਸਿੰਘ ਸਹੋਤਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਆਪਣੇ ਜੀਵਨ ਅਤੇ ਬਾਣੀ ਰਾਹੀਂ ਸਮਾਜ ਨੂੰ ਜਾਤ-ਪਾਤ, ਊਚ-ਨੀਚ ਤੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਵਲੋਂ ਦਰਸਾਇਆ ਸਮਾਨਤਾ, ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਦਾ ਮਾਰਗ ਅੱਜ ਦੇ ਸਮੇਂ ’ਚ ਹੋਰ ਵੀ ਮਹੱਤਵਪੂਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਸਿਰਫ਼ ਧਾਰਮਿਕ ਸਮਾਗਮ ਤੱਕ ਸੀਮਤ ਨਹੀਂ ਹੋਵੇਗੀ ਸਗੋਂ ਸਮਾਜ ਦੇ ਹਰ ਵਰਗ ਨੂੰ ਇੱਕ-ਜੁੱਟ ਕਰਨ ਅਤੇ ਗੁਰੂ ਸਾਹਿਬ ਦੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਬਣੇਗੀ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ 21 ਨਵੰਬਰ ਨੂੰ ਯਾਤਰਾ ਦਾ ਬਠਿੰਡਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬਾਬਾ ਨਾਨਕ ਜਸ ਗਾਇਨ ਪ੍ਰੋਗਰਾਮ’ ਕਰਵਾਇਆ ਅਗਲੀ ਖ਼ਬਰ ਵੇਦਾਂਤਾ ਪਾਵਰ ਵਲੋਂ ‘ਆਪਕੀ ਪਰਾਲੀ ਬਣੇਗੀ ਪੰਜਾਬ ਕੀ ਪਾਵਰ’ ਮੁਹਿੰਮ ਸ਼ੁਰੂ
Ad Position 24