ਮਾਨਸਾ, 18 ਨਵੰਬਰ (ਸ. ਰਿ.)–ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦੇ ਮੱਦਨਜ਼ਰ ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵਲੋਂ ਪਾਰਟੀ ਵਰਕਰਾਂ ਨੂੰ ਡੇਰਾ ਸੱਚਖੰਡ ਬੱਲਾਂ ਜਲੰਧਰ ਲਈ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮਾਜ ਨੂੰ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਾਂਝ, ਸਮਾਨਤਾ ਅਤੇ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕਰਵਾਈ ਜਾ ਰਹੀ ਇਹ ਯਾਤਰਾ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਅਗਵਾਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਕਰਨਗੇ।