20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ

ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਗੁਰੂ ਨਾਨਕ ਕਾਲਜ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਗੁਰੂ ਨਾਨਕ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ, ਜਿਸ ’ਚ ਲਗਭਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕੈਂਪ ਦਾ ਉਦਘਾਟਨ ਕਰਦਿਆਂ ਖੁਦ ਹੱਥੀਂ ਸਫ਼ਾਈ ਕਾਰਜ ਸ਼ੁਰੂ ਕੀਤਾ। ਇਸ ਦੌਰਾਨ ਵਲੰਟੀਅਰਾਂ ਨੇ ਕਾਲਜ ਪਾਰਕ ਦੀ ਸਫ਼ਾਈ ਕਰਨ ਦੇ ਨਾਲਹੀ ਘਾਹ-ਫੂਸ ਤੇ ਕੂੜਾ ਹਟਾਇਆ ਅਤੇ ਮਿੱਟੀ ਨੂੰ ਪੱਧਰਾ ਕਰ ਕੇ ਪਾਰਕ ਦੀ ਦਿੱਖ ਨੂੰ ਨਿਖਾਰਿਆ। ਪ੍ਰਿੰਸੀਪਲ ਨੇ ਕਿਹਾ ਕਿ ਐੱਨ.ਐੱਸ.ਐੱਸ. ਦਾ ਮੁੱਖ ਮੰਤਵ ‘ਮੈਂ ਨਹੀਂ, ਤੂੰ’ ਹੈ, ਜੋ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜ ਸੇਵਾ, ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਆਪਸੀ ਭਾਈਚਾਰੇ ਦਾ ਪਾਠ ਪੜ੍ਹਾਉਂਦਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਸਿਰਫ਼ ਡਿਗਰੀਆਂ ਵੰਡਣਾ ਹੀ ਨਹੀਂ ਸਗੋਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਜਗਦੀਪ ਸਿੰਘ, ਡਾ. ਗੁਰਪ੍ਰੀਤ ਕੌਰ, ਸੁਪਰਡੈਂਟ ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬੂ ਸਿੰਘ ਫਤਿਹਪੁਰ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੋਬਿੰਦਪੁਰਾ ਸਹਿਕਾਰੀ ਸਭਾ ਵਿਖੇ ਭਾਰਤੀ ਸਹਿਕਾਰੀ ਸਪਤਾਹ ਮਨਾਇਆ
Ad Position 24