20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਨਵੀਨ) ਬੁਢਲਾਡਾ ਵਿਖੇ 3 ਰੋਜ਼ਾ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ

ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਬੁਢਲਾਡਾ ਵਿਖੇ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸ਼ਹਿਰ ’ਚ ਪ੍ਰਭਾਤ ਫੇਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ 22, 23 ਅਤੇ 24 ਨਵੰਬਰ ਨੂੰ 3 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 20-11-2026
ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਬੁਢਲਾਡਾ ਵਿਖੇ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸ਼ਹਿਰ ’ਚ ਪ੍ਰਭਾਤ ਫੇਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ 22, 23 ਅਤੇ 24 ਨਵੰਬਰ ਨੂੰ 3 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਜਾਣਗੇ। ਗੁਰੂ ਘਰ ਦੇ ਪ੍ਰਧਾਨ ਗੁਰਨਾਮ ਸਿੰਘ ਕੋਹਲੀ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ 20 ਨਵੰਬਰ ਨੂੰ ਸ਼ਾਮ 6 ਵਜੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਇਸੇ ਦੌਰਾਨ ਸ਼ਹਿਰ ’ਚ 22 ਨਵੰਬਰ ਨੂੰ ਸ਼ਹਿਰ ਅੰਦਰ ਨਗਰ ਕੀਰਤਨ ਵੀ ਕੱਢਿਆ ਜਾਵੇਗਾ। ਇਸ ਤੋਂ ਇਲਾਵਾ 22 ਤੇ 24 ਨਵੰਬਰ ਨੂੰ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਗੁਰਦੁਆਰਾ ਸਾਹਿਬ ਵਲੋਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ’ਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪਾਵਨ ਮੌਕੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ 30 ਤੱਕ ਆਨਲਾਈਨ ਸਵੈ-ਗਣਨਾ ’ਚ ਸਹੀ ਜਾਣਕਾਰੀ ਦਰਜ ਕਰਨ ਦੀ ਅਪੀਲ ਅਗਲੀ ਖ਼ਬਰ ਬਾਬੂ ਸਿੰਘ ਫਤਿਹਪੁਰ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24