19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਧਾਇਕ ਬਣਾਂਵਾਲੀ ਵਲੋਂ 30 ਤੱਕ ਆਨਲਾਈਨ ਸਵੈ-ਗਣਨਾ ’ਚ ਸਹੀ ਜਾਣਕਾਰੀ ਦਰਜ ਕਰਨ ਦੀ ਅਪੀਲ

ਸਰਦੂਲਗੜ੍ਹ, 19 ਨਵੰਬਰ (ਜੀ. ਐਮ.

Ad Position 21
No active advertisement
ਅਜੀਤ ਡੈਸਕ 20-11-2026
ਸਰਦੂਲਗੜ੍ਹ, 19 ਨਵੰਬਰ (ਜੀ.ਐਮ.ਅਰੋੜਾ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 16 ਤੋਂ 30 ਨਵੰਬਰ ਤੱਕ ਚੱਲ ਰਹੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ’ਚ ਆਪਣੇ ਪਰਿਵਾਰ ਦੀ ਪੂਰੀ ਅਤੇ ਸਹੀ ਜਾਣਕਾਰੀ ਜ਼ਰੂਰ ਦਰਜ ਕਰਨ। ਉਨ੍ਹਾਂ ਕਿਹਾ ਕਿ ਸਹੀ ਅਤੇ ਸਟੀਕ ਅੰਕੜੇ ਕਿਸੇ ਵੀ ਸੂਬੇ ਅਤੇ ਦੇਸ਼ ਦੇ ਬਿਹਤਰ ਵਿਕਾਸ, ਭਲਾਈ ਸਕੀਮਾਂ ਅਤੇ ਭਵਿੱਖ ਦੀ ਯੋਜਨਾਬੰਦੀ ਦਾ ਅਹਿਮ ਆਧਾਰ ਬਣਦੇ ਹਨ। ਉਨ੍ਹਾਂ ਆਖਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਘਰ ਬੈਠੇ ਹੀ ਆਨਲਾਈਨ ਸਵੈ-ਗਣਨਾ ਕਰਨ ਦਾ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਧਾਇਕ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਂਦਿਆਂ ਇਸ ਅਹਿਮ ਕੌਮੀ ਕਾਰਜ ’ਚ ਸਹਿਯੋਗ ਦੇਣ ਅਤੇ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। ਇਸ ਦੌਰਾਨ ਉਨ੍ਹਾਂ ਖ਼ੁਦ ਵੀ ਆਨਲਾਈਨ ਪੋਰਟਲ ’ਤੇ ਸਵੈ ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ। ਇਕੱਤਰ ਕੀਤੇ ਗਏ ਇਹ ਅੰਕੜੇ ਸੂਬੇ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਨੂੰ ਨਵਾਂ ਰੂਪ ਦੇਣ ’ਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮੋਫਰ ਨੇ ਅਨਾਜ ਮੰਡੀਆਂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਨਵੀਨ) ਬੁਢਲਾਡਾ ਵਿਖੇ 3 ਰੋਜ਼ਾ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
Ad Position 24