19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੇ ਸਰਕਾਰੀ ਕਾਲਜਾਂ ’ਚ ਕੰਮ ਕਰਦੇ ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦੀ ਮੰਗ

ਮਾਨਸਾ, 19 ਨਵੰਬਰ (ਸਟਾਫ ਰਿਪੋਰਟਰ)-ਪੰਜਾਬ ਦੇ ਸਰਕਾਰੀ ਕਾਲਜਾਂ ’ਚ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਿਟੀ ਪ੍ਰੋਫੈਸਰਾਂ ਦੀਆਂ ਸੇਵਾਵਾਂ ਪਹਿਲ ਦੇ ਆਧਾਰ ’ਤੇ ਨਿਯਮਿਤ ਹੋਣੀਆਂ ਚਾਹੀਦੀਆਂ ਹਨ। ਇਹ ਵਿਚਾਰ ਗੈਸਟ ਫੈਕਲਿਟੀ ਸੰਯੁਕਤ ਫ਼ਰੰਟ ਦੇ ਸੂਬਾਈ ਆਗੂ ਡਾ.

Ad Position 21
No active advertisement
ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਸਟਾਫ ਰਿਪੋਰਟਰ)-ਪੰਜਾਬ ਦੇ ਸਰਕਾਰੀ ਕਾਲਜਾਂ ’ਚ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਿਟੀ ਪ੍ਰੋਫੈਸਰਾਂ ਦੀਆਂ ਸੇਵਾਵਾਂ ਪਹਿਲ ਦੇ ਆਧਾਰ ’ਤੇ ਨਿਯਮਿਤ ਹੋਣੀਆਂ ਚਾਹੀਦੀਆਂ ਹਨ। ਇਹ ਵਿਚਾਰ ਗੈਸਟ ਫੈਕਲਿਟੀ ਸੰਯੁਕਤ ਫ਼ਰੰਟ ਦੇ ਸੂਬਾਈ ਆਗੂ ਡਾ. ਰਾਵਿੰਦਰ ਸਿੰਘ ਮਾਨਸਾ, ਪ੍ਰੋਫੈਸਰ ਗੁਰਸੇਵ ਸਿੰਘ ਪਟਿਆਲਾ, ਡਾ. ਪਰਮਜੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪ੍ਰੋਫੈਸਰ ਮੁਹੰਮਦ ਤਨਵੀਰ ਸੰਗਰੂਰ ਨੇ ਪ੍ਰਗਟਾਉਂਦਿਆ ਕਿਹਾ ਕਿ ਗੈਸਟ ਪ੍ਰੋਫੈਸਰਾਂ ਨੇ ਨਿਗੂਣੀਆਂ ਤਨਖਾਹਾਂ ’ਤੇ ਸਰਕਾਰੀ ਕਾਲਜਾਂ ਨੂੰ ਚਲਾਇਆ ਹੈ ਪਰ ਸਮੇਂ ਦੀਆਂ ਹਕੂਮਤਾਂ ਨੇ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਹੁਤੇ ਗੈਸਟ ਪ੍ਰੋਫੈਸਰ ਸਰਕਾਰੀ ਨੌਕਰੀ ਲੱਗਣ ਦੀ ਉਮਰ ਹੱਦ ਵੀ ਲੰਘਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਨ ਮੌਕੇ ਵਿਸ਼ਵਾਸ ਦਿਵਾਇਆ ਸੀ ਕਿ ਜਲਦ ਹੀ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨਾਉਣ ਵਾਲੀ ਨੀਤੀ ਲਿਆਂਦੀ ਜਾਵੇਗੀ ਪਰ ਇਹ ਸਿਰਫ ਲਾਰੇ ਹੀ ਸਾਬਿਤ ਹੋਏ। ਸੂਬਾਈ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰੈਗੂਲਰ ਕਰ ਕੇ ਸਰਕਾਰੀ ਖਜਾਨੇ ’ਚੋਂ ਤਨਖਾਹਾਂ ਦਿੱਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਪਿੰਡ ਰਾਏਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜੈ ਮਾਂ ਮੰਦਿਰ ਵਿਖੇ ਧਾਰਮਿਕ ਸਮਾਗਮ ਅੱਜ
Ad Position 24