19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਵੀਪ ਮੁਹਿੰਮ ਤਹਿਤ ਪ੍ਰਸ਼ਨੋਤਰੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ

ਮਾਨਸਾ, 19 ਨਵੰਬਰ (ਫੱਤੇਵਾਲੀਆ)- ਨੌਜਵਾਨਾਂ ’ਚ ਵੋਟਾਂ ਪਾਉਣ ਦੀ ਰੁਚੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਵੀਪ ਮੁਹਿੰਮ ਤਹਿਤ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਤੇਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਤੋਂ ਸਿੱਖਿਆ ਲੈ ਕੇ ਆਪਣੇ ਪਿੰਡਾਂ ਤੇ ਸ਼ਹਿਰਾਂ ’ਚ ਨੌਜਵਾਨਾਂ ਨੂੰ ਚੋਣਾਂ ’ਚ ਆਪਣੀ ਵੋਟ ਸ਼ਕਤੀ ਦੀ ਵਰਤੋਂ ਕਰਨ ਦੀ ਗੱਲ ਕਹੀ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਵੰਡੇ।

Ad Position 21
No active advertisement
ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਫੱਤੇਵਾਲੀਆ)- ਨੌਜਵਾਨਾਂ ’ਚ ਵੋਟਾਂ ਪਾਉਣ ਦੀ ਰੁਚੀ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਵੀਪ ਮੁਹਿੰਮ ਤਹਿਤ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਤੇਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਤੋਂ ਸਿੱਖਿਆ ਲੈ ਕੇ ਆਪਣੇ ਪਿੰਡਾਂ ਤੇ ਸ਼ਹਿਰਾਂ ’ਚ ਨੌਜਵਾਨਾਂ ਨੂੰ ਚੋਣਾਂ ’ਚ ਆਪਣੀ ਵੋਟ ਸ਼ਕਤੀ ਦੀ ਵਰਤੋਂ ਕਰਨ ਦੀ ਗੱਲ ਕਹੀ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਵੰਡੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਪਹਿਲੇ 10 ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਨਮਾਨਿਤ ਕੀਤਾ ਜਾਵੇਗਾ। ਕਾਲਜ ਪ੍ਰਿੰਸੀਪਲ ਡਾ. ਰਾਮ ਕ੍ਰਿਸ਼ਨ ਨੇ ਮੁਕਾਬਲਿਆਂ ’ਚ ਭਾਗੀਦਾਰਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਕਾਲਜ ਸਵੀਪ ਨੋਡਲ ਅਫ਼ਸਰ ਬੱਲਮ ਲੀਂਬਾ, ਨੋਡਲ ਅਫ਼ਸਰ ਸਵੀਪ ਮਾਨਸਾ ਜਗਜੀਵਨ ਸਿੰਘ, ਨਰਿੰਦਰ ਸਿੰਘ ਮੋਹਲ, ਸੋਨੀ ਸਿੰਗਲਾ, ਹਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਵਾਢੀ 99 ਫ਼ੀਸਦੀ ਤੋਂ ਵੱਧ ਨਿੱਬੜੀ ਪਰ ਪਰਾਲੀ ਸਾੜਨ ਦਾ ਰੁਝਾਨ ਜਾਰੀ ਪੰਜਾਬ ’ਚ ਪਰਾਲੀ ਸਾੜਨ ਦੀਆਂ 6718 ਘਟਨ... ਅਗਲੀ ਖ਼ਬਰ ਗੁਰਮਤਿ ਸਮਾਗਮ ’ਚ ਕਰਵਾਏ ਮੁਕਾਬਲਿਆਂ ’ਚ ਗਿਆਨ ਸਾਗਰ ਸਕੂਲ ਦੇ ਵਿਦਿਆਰਥੀ ਛਾਏ
Ad Position 24