ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਬਠਿੰਡਾ - ਫ਼ਿਰੋਜ਼ਪੁਰ ਰੇਲਵੇ ਲਾਈਨ ਰਾਤ ਦੇ ਸਮੇਂ ਪਾਰ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਸਹਾਰਾ ਜਨ ਸੇਵਾ ਦੀ ਨਾਈਟ ਇੰਚਾਰਜ ਸੰਦੀਪ ਗੋਇਲ ਰਾਤ ਦੇ ਸਮੇਂ ਸਹਾਰਾ ਐਂਬੂਲੈਂਸ ਲੈ ਕੇ ਘਟਨਾ ਸਥਾਨ ’ ਤੇ ਪਹੁੰਚੇ ।
ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਬਠਿੰਡਾ - ਫ਼ਿਰੋਜ਼ਪੁਰ ਰੇਲਵੇ ਲਾਈਨ ਰਾਤ ਦੇ ਸਮੇਂ ਪਾਰ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਸਹਾਰਾ ਜਨ ਸੇਵਾ ਦੀ ਨਾਈਟ ਇੰਚਾਰਜ ਸੰਦੀਪ ਗੋਇਲ ਰਾਤ ਦੇ ਸਮੇਂ ਸਹਾਰਾ ਐਂਬੂਲੈਂਸ ਲੈ ਕੇ ਘਟਨਾ ਸਥਾਨ ’ ਤੇ ਪਹੁੰਚੇ । ਇਕ ਨੌਜਵਾਨ ਮ੍ਰਿਤਕ ਦੀ ਲਾਸ਼ ਜੋ ਰੇਲਗੱਡੀ ਦੀ ਟੱਕਰ ਨਾਲ ਕਈ ਟੁਕੜਿਆਂ ਵਿਚ ਵੰਡਿਆ ਹੋਇਆ ਸੀ । ਜੀਆਰਪੀ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ’ ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ । ਮ੍ਰਿਤਕ ਵਿਅਕਤੀ ਕੋਲੋਂ ਕੋਈ ਵੀ ਪਹਿਚਾਣ ਦਸਤਾਵੇਜ਼ ਨਹੀਂ ਮਿਲੇ ਜੋ ਉਸਦੀ ਪਹਿਚਾਣ ਕਰਨ ਵਿਚ ਮਦਦ ਕਰ ਸਕਣ । ਸਹਾਰਾ ਮੈਂਬਰ ਦੇ ਕਹਿਣ ਅਨੁਸਾਰ ਮ੍ਰਿਤਕ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਦੁਰਘਟਨਾ ਦਾ ਸ਼ਿਕਾਰ ਹੋਇਆ ਹੈ । ਪੁਲਿਸ ਕਾਰਵਾਈ ਤੋਂ ਬਾਅਦ , ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਦੇ ਟੁਕੜੇ ਇਕੱਠੇ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ । ਸਹਾਰਾ ਟੀਮ ਵਲੋਂ ਮ੍ਰਿਤਕ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।