ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 15.51 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 14.74 ਲੱਖ ਮੀਟ੍ਰਿਕ ਟਨ ਦੀ ਖ਼ਰੀਦ
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ 20 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 15,51,886 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ 20 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 15,51,886 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 20 ਨਵੰਬਰ ਤੱਕ ਕੁੱਲ 14,74,730 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿਚ ਪਨਗ੍ਰੇਨ ਵਲੋਂ 6,24,151 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3,49,181 ਮੀਟ੍ਰਿਕ ਟਨ, ਪਨਸਪ ਵਲੋਂ 3,21,598 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 1,79,799 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕੁੱਲ 3323.85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।