22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜਨਗਣਨਾ ਡਿਊਟੀ ਦੌਰਾਨ ਮੁਸ਼ਕਿਲਾਂ ਸੰਬੰਧੀ ਅਧਿਆਪਕਾਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮਿਲਿਆ

ਮਾਨਸਾ, 22 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵਲੋਂ ਜਨ ਗਣਨਾ ਡਿਊਟੀ ’ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਪ੍ਰਾ. ਤੇ ਸੈ.)

Ad Position 21
No active advertisement
ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ-ਪੱਤਰ ਸੌਂਪਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂ। ਅਜੀਤ ਤਸਵੀਰ 23-11-2026
ਮਾਨਸਾ, 22 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵਲੋਂ ਜਨ ਗਣਨਾ ਡਿਊਟੀ ’ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਪ੍ਰਾ. ਤੇ ਸੈ.) ਨੂੰ ਮੰਗ ਪੱਤਰ ਦਿੱਤਾ ਗਿਆ। ਅਧਿਆਪਕ ਆਗੂ ਅਮੋਲਕ ਸਿੰਘ ਡੇਲੂਆਣਾ, ਗੁਰਦਾਸ ਸਿੰਘ ਰਾਏਪੁਰ, ਕਰਮਜੀਤ ਸਿੰਘ ਤਾਮਕੋਟ, ਗੁਰਜੀਤ ਸਿੰਘ ਲਾਲਿਆਂਵਾਲੀ ਅਤੇ ਦਰਸ਼ਨ ਸਿੰਘ ਅਲੀਸ਼ੇਰ ਨੇ ਦੱਸਿਆ 1 ਦਸੰਬਰ ਤੋਂ ਜਨ ਗਣਨਾ ਦਾ ਦੂਜਾ ਦੌਰ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਪਰਿਵਾਰ ਦੇ ਹਰ ਮੈਂਬਰ ਦੇ 40 ਪ੍ਰਸ਼ਨ ਆਨਲਾਈਨ ਐਪ ’ਤੇ ਦਰਜ਼ ਕਰਨੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਿਆਦਾ ਕੰਮ ਹੈ ਕਿਉਂਕਿ ਅਤਿ ਸਰਦੀ ਅਤੇ ਦਿਨ ਛੋਟੇ ਹੋਣ ਕਾਰਨ ਅਤੇ ਅਧਿਆਪਕਾਂ ਦੀ ਇਸ ਕਾਰਜ ਲਈ ਡਿਊਟੀ ਦੀ ਪੋਸਟਿੰਗ ਵਾਲੀ ਥਾਂ ਤੋਂ ਬਹੁਤ ਦੂਰ ਲੱਗਣ ਕਾਰਨ ਸਕੂਲ ਤੋਂ ਅੱਧੇ ਦਿਨ ਬਾਅਦ ਜਨ ਗਣਨਾ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਕੰਮ ਹੋਣ ਕਾਰਨ ਕੰਮ ਦਾ ਪੂਰੇ ਦਿਨ ਆਨ ਡਿਊਟੀ ਤੋਂ ਬਿਨਾਂ ਕੰਮ ਨੇਪਰੇ ਚਾੜ੍ਹਨਾ ਮੁਸ਼ਕਿਲ ਹੈ। ਅਧਿਆਪਕ ਆਗੂਆਂ ਰਾਜਵਿੰਦਰ ਸਿੰਘ ਬਹਿਣੀਵਾਲ, ਲਖਵਿੰਦਰ ਸਿੰਘ ਮਾਨ, ਨਵੀਨ ਸਿੰਘ ਬੋਹਾ ਅਤੇ ਦਰਸ਼ਨ ਸਿੰਘ ਜਟਾਣਾ, ਨਵਦੀਪ ਸਿੰਘ ਮੱਤੀ ਨੇ ਮੰਗ ਕੀਤੀ ਕਿ ਪਹਿਲੀ ਦਸੰਬਰ ਤੋਂ ਪੂਰੇ ਦਿਨ ਲਈ ਆਨ ਡਿਊਟੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ 25 ਨਵੰਬਰ ਤੱਕ ਪੱਤਰ ਜਾਰੀ ਨਾ ਹੋਇਆ ਤਾਂ ਸਕੂਲ ਸਮੇਂ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਘੇਰਿਆ ਜਾਵੇਗਾ। ਇਸ ਮੌਕੇ ਸੁਖਵੀਰ ਕੌਰ, ਅਮਨਦੀਪ ਕੌਰ, ਰਾਜਪਾਲ ਸਿੰਘ, ਅਨਮੋਲਦੀਪ ਸਿੰਘ, ਗੁਰਵਿੰਦਰ ਸਿੰਘ ਮਾਖਾ, ਰਣਜੀਤ ਸਿੰਘ, ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਭੀਖੀ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ, ਜਸਪ੍ਰੀਤ ਸਿੰਘ ਉੱਲਕ, ਰਾਜਪਾਲ ਸਿੰਘ, ਰਿੰਪਲ ਮਿੱਤਲ, ਅਮਨਦੀਪ ਕੌਰ, ਜਤਿੰਦਰ ਕੌਰ, ਕੁਲਵਿੰਦਰ ਕੌਰ, ਅਨੁਪ੍ਰਿਆ, ਹਵਨਦੀਪ ਸ਼ਰਮਾ, ਕੁਲਦੀਪ ਸਿੰਘ ਅੱਕਾਂਵਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਨੋਤਰੀ ਮੁਕਾਬਲੇ ’ਚੋਂ ਕੋਟਧਰਮੂ ਸਕੂਲ ਦੀ ਪਰਮਿੰਦਰ ਕੌਰ ਜੇਤੂ ਰਹੀ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ
Ad Position 24