22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਸ਼ਨੋਤਰੀ ਮੁਕਾਬਲੇ ’ਚੋਂ ਕੋਟਧਰਮੂ ਸਕੂਲ ਦੀ ਪਰਮਿੰਦਰ ਕੌਰ ਜੇਤੂ ਰਹੀ

ਮਾਨਸਾ , 22 ਨਵੰਬਰ ( ਸੱਭਿ . ਪ੍ਰਤੀ .)

Ad Position 21
No active advertisement
ਅਜੀਤ ਡੈਸਕ 23-11-2026
ਮਾਨਸਾ , 22 ਨਵੰਬਰ ( ਸੱਭਿ . ਪ੍ਰਤੀ .)- ਸਵੀਪ ਮੁਹਿੰਮ ਤਹਿਤ ਕਰਵਾਏ ਜੋਨ ਪੱਧਰੀ ਲੇਖ ਅਤੇ ਪ੍ਰਸ਼ਨੋਤਰੀ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਮੁਕਾਬਲੇ ਕਰਵਾਏ ਗਏ । ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਵਿਦਿਆਰਥਣ ਪਰਮਿੰਦਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਵਾਂ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਉਸ ਦੀ ਵਿਸ਼ੇਸ਼ ਤੌਰ ’ ਤੇ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ । ਇਸ ਮੌਕੇ ਸਰਬਜੀਤ ਕੌਰ , ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ । ਰੇਲਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਬੁਢਲਾਡਾ , 22 ਨਵੰਬਰ ( ਸੁਨੀਲ ਮਨਚੰਦਾ )- ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸ਼ਾਮ ਸਮੇਂ ਰੇਲਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ । ਰੇਲਵੇ ਪੁਲਿਸ ਚੌਂਕੀ ਦੇ ਜਾਂਚ ਅਧਿਕਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ (26) ਵਾਸੀ ਕਿਸ਼ਨਗੜ੍ਹ ਵਜੋਂ ਹੋਈ ਹੈ । ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ ਤੇ ਪ੍ਰੇਸ਼ਾਨ ਚੱਲ ਰਿਹਾ ਸੀ । ਜਾਂਚ ਅਧਿਕਾਰੀ ਅਨੁਸਾਰ ਇਹ ਘਟਨਾ ਬਰੇਟਾ - ਬੁਢਲਾਡਾ ਰੇਲਵੇ ਲਾਈਨ ’ ਤੇ ਵਾਪਰੀ , ਜਿੱਥੇ ਮਾਨਸਾ ਤੋਂ ਜਾਖਲ ਵੱਲ ਜਾ ਰਹੀ ਰੇਲਗੱਡੀ ਦੀ ਲਪੇਟ ’ ਚ ਆ ਗਿਆ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ । ਪੋਸਟਮਾਰਟਮ ਦੀ ਕਾਰਵਾਈ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕੀਤੀ ਜਾਵੇਗੀ । ਮ੍ਰਿਤਕ ਪਿੱਛੇ ਪਤਨੀ ਅਤੇ 2 ਬੱਚੇ ਹਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਪੇਂਡੂ ਖ਼ਰੀਦ ਕੇਂਦਰਾਂ ’ਚ ਝੋਨੇ ਦੀ ਬੋਲੀ ਬੰਦ ਹੋਣ ਕਾਰਨ ਕਿਸਾਨਾਂ ’ਚ ਰੋਸ ਅਗਲੀ ਖ਼ਬਰ ਜਨਗਣਨਾ ਡਿਊਟੀ ਦੌਰਾਨ ਮੁਸ਼ਕਿਲਾਂ ਸੰਬੰਧੀ ਅਧਿਆਪਕਾਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮਿਲਿਆ
Ad Position 24