22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਣ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਭਗਤਾ ਭਾਈਕਾ, 22 ਨਵੰਬਰ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵੱਲੋਂ ਸਮੂਹਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਪ੍ਰਭਾਤ ਫੇਰੀ ਅੱਜ ਸਟਾਰ ਐਗਰੀਕਲਚਰ ਵਰਕਸ ਭਗਤਾ ਭਾਈਕਾ ਵਾਲਿਆਂ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਪਹੁੰਚੀ ਪ੍ਰਭਾਤ ਫੇਰੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇਸਮੂਲੀਅਤ ਕੀਤੀ ਅਤੇ ਪਰਿਵਾਰ ਵਲੋਂ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ ਗਿਆ।

Ad Position 21
No active advertisement
ਭਗਤਾ ਭਾਈਕਾ ਵਿਖੇ ਧਾਮਿਕ ਸਮਾਗਮ ਦੌਰਾਨ ਬਲਵਿੰਦਰ ਸਿੰਘ ਧੀਮਾਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦੇ ਹੋਏ ਕਮੇਟੀ ਮੈਂਬਰ। ਤਸਵੀਰ: ਸੁਖਪਾਲ ਸਿੰਘ ਸੋਨੀ 23-11-2026
ਭਗਤਾ ਭਾਈਕਾ, 22 ਨਵੰਬਰ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵੱਲੋਂ ਸਮੂਹਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਪ੍ਰਭਾਤ ਫੇਰੀ ਅੱਜ ਸਟਾਰ ਐਗਰੀਕਲਚਰ ਵਰਕਸ ਭਗਤਾ ਭਾਈਕਾ ਵਾਲਿਆਂ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਪਹੁੰਚੀ ਪ੍ਰਭਾਤ ਫੇਰੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇਸਮੂਲੀਅਤ ਕੀਤੀ ਅਤੇ ਪਰਿਵਾਰ ਵਲੋਂ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ ਗਿਆ। ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਭਗਤਾ ਭਾਈਕਾ ਕਮੇਟੀ ਭਗਤਾ ਦੇ ਪ੍ਰਧਾਨ ਨਿਰਮਲ ਸਿੰਘ ਧੀਮਾਨ ਅਤੇਸੀਨੀਅਰ ਆਗੂ ਦਵਿੰਦਰ ਸਿੰਘ ਮਠਾੜੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਨੂੰ ਲੈ ਕੇ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਸਮਾਗਮ ਦੌਰਾਨ ਗਿਆਨੀ ਸਿਕੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਜੀਵਨ ਸਬੰਧੀ ਚਾਨਣਾ ਪਾਉਦੇ ਉਨ੍ਹਾਂ ਦੇ ਜੀਵਨ ਸਬੰਧੀ ਕਵਿਤਾ ਪੇਸ਼ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਪ੍ਰਬੰਧਕਾਂ ਨੇ ਬਲਵਿੰਦਰ ਸਿੰਘਧੀਮਾਨ ਦਾ ਵਿਸ਼ੇਸ਼ ਤੌਰ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਪ੍ਰਭਾਤ ਫੇਰੀਆਂ ਦਾ ਉਦੇਸ਼ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਗੁਰਬਾਣੀ, ਸਿਮਰਨ ਤੇ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਹੈ। ਪਰਿਵਾਰ ਵਲੋਂ ਗੁਰਦੁਆਰਾ ਕਮੇਟੀਨੂੰ 11 ਹਜਾਰ ਰੁਪਏ ਦੀ ਰਾਸ਼ੀ ਭੇਂਟ ਕੀਤਾ ਅਤੇ ਵੱਖ ਵੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਗੁਰਬਚਨ ਸਿੰਘ ਧੀਮਾਨ ਅਤੇ ਰਛਪਾਲ ਸਿੰਘ ਨਿੱਕਾ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਪਰਿਵਾਰ ਵਲੋਂ ਹਾਜਰੀਨ ਵੱਖ ਵੱਖ ਸਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਜੱਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ਼੍ਰੋਮਣੀ ਕਮੇਟੀ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਹਰਨੇਕਸਿੰਘ ਮਠਾੜੂ, ਗੁਰਤੇਜ ਸਿੰਘ ਚਾਨੀ, ਜਗਮੋਹਨ ਲਾਲ ਗਰਗ, ਸੁਖਜਿੰਦਰ ਸਿੰਘ ਖਾਨਦਾਨ, ਬਿੰਦਰ ਸਿੰਘ ਭਾਈਕੇ, ਦਰਸ਼ਨ ਸਿੰਘ ਕਾਕਾ ਸਰਪੰਚ, ਗੁਰਜੀਤ ਸਿੰਘ ਅਕਾਲੀ, ਸੁਖਵਿੰਦਰ ਸਿੰਘ ਗਗਨ, ਆਤਮਾ ਸਿੰਘ ਮਹਿਲ, ਸੁਖਮੰਦਰ ਸਿੰਘ ਮੰਦਰੀ, ਮਨਵੀਰ ਸਿੰਘ, ਸਿਕੰਦਰ ਸਿੰਘ ਮਹਿਲ, ਮੇਜਰ ਸਿੰਘ ਮਹਿਲ, ਨਿਰਮਲ ਸਿੰਘ ਧੰਮੂ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ
Ad Position 24