24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਨਸਾ ਜ਼ਿਲ੍ਹੇ ’ਚ ਦੂਜੇ ਦਿਨ 22 ਹਜ਼ਾਰ 162 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਮਾਨਸਾ, 23 ਨਵੰਬਰ (ਰਾਵਿੰਦਰ ਸਿੰਘ ਰਵੀ)- ਪਲਸ ਪੋਲਿਓ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ’ਚ ਦੂਜੇ ਦਿਨ 0 ਤੋਂ 5 ਸਾਲ ਤੱਕ ਦੇ 22 ਹਜ਼ਾਰ 162 ਬੱਚਿਆਂ ਨੂੰ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਵਲੋਂ 64 ਹਜ਼ਾਰ 223 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ 24 ਨਵੰਬਰ ਨੂੰ ਘਰ-ਘਰ ਬੂੰਦਾਂ ਪਿਲਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 24-11-2026
ਮਾਨਸਾ, 23 ਨਵੰਬਰ (ਰਾਵਿੰਦਰ ਸਿੰਘ ਰਵੀ)- ਪਲਸ ਪੋਲਿਓ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ’ਚ ਦੂਜੇ ਦਿਨ 0 ਤੋਂ 5 ਸਾਲ ਤੱਕ ਦੇ 22 ਹਜ਼ਾਰ 162 ਬੱਚਿਆਂ ਨੂੰ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਵਲੋਂ 64 ਹਜ਼ਾਰ 223 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ 24 ਨਵੰਬਰ ਨੂੰ ਘਰ-ਘਰ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਕਾਰਜ ਲਈ ਰੈਗੂਲਰ ਬੂਥ 380 ਦੇ ਨਾਲ ਹੀ 13 ਟਰਾਂਜ਼ਿਟ ਅਤੇ ਭੱਠਿਆਂ, ਫ਼ੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੌਂਪੜੀਆਂ ਆਦਿ ਲਈ 18 ਮੋਬਾਈਲ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਮੁਹਿੰਮ ਦੀ ਨਿਗਰਾਨੀ ਲਈ 72 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ, ਡਾ. ਬਲਜੀਤ ਕੌਰ, ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਮਯੰਕਜੋਤ ਸਿੰਘ, ਵਿਜੇ ਕੁਮਾਰ, ਤ੍ਰਿਲੋਕ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ। ਸਰਦੂਲਗੜ੍ਹ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਐੱਸ.ਡੀ.ਐੱਚ. ਸਰਦੂਲਗੜ੍ਹ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਪ੍ਰੇਮ ਕੁਮਾਰ ਗਰਗ ਅਤੇ ‘ਆਪ’ ਆਗੂ ਵਿਰਸਾ ਸਿੰਘ ਭਿੰਡਰ ਵਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਨੇ ਕਿਹਾ ਕਿ ਬਲਾਕ ਸਰਦੂਲਗੜ੍ਹ ਵਿਖੇ 18467 ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ 24 ਨਵੰਬਰ ਤੱਕ ਟੀਮਾਂ ਵੱਲੋਂ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਲਾਕ ਵਿੱਚ 112 ਰੈਗੂਲਰ ਬੂਥ, ਚਾਰ ਟਰਾਂਜ਼ਿਟ ਟੀਮਾਂ ਅਤੇ ਛੇ ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਨਗਰ ਪੰਚਾਇਤ ਦੇ ਵਾਈਸ ਪ੍ਰਧਾਨ, ਸੁਖਜੀਤ ਸਿੰਘ ਬੱਬਰ, ਗੁਰਪ੍ਰੀਤ ਸਿੰਘ ਪ੍ਰਧਾਨ ਕੋ-ਆਪਰੇਟਿਵ ਸੋਸਾਇਟੀ, ‘ਆਪ’ ਆਗੂ ਸੰਦੀਪ ਸਿੰਘ, ਸਤਨਾਮ ਸਿੰਘ ਚਹਿਲ, ਬਾਲ ਕ੍ਰਿਸ਼ਨ, ਜੀਵਨ ਸਿੰਘ ਸਹੋਤਾ, ਰਜਨੀ ਰਾਣੀ, ਰਵਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Ad Position 24