ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ
ਮਾਨਸਾ, 23 ਨਵੰਬਰ (ਰਵੀ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਐਸ. ਡੀ.
ਮਾਨਸਾ, 23 ਨਵੰਬਰ (ਰਵੀ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਐਸ.ਡੀ.ਐਮ. ਮਾਨਸਾ ਨੂੰ ਡਿਪਟੀ ਕਮਿਸ਼ਨਰ ਦੇ ਨਾਂਅ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਪਿੰਡ ਰੱਲਾ ਦੇ ਦਲਿਤ ਮਜ਼ਦੂਰਾਂ ਨੂੰ 1982 ’ਚ ਬਣੀਆਂ ਰਿਹਾਇਸ਼ੀ ਕਾਲੋਨੀਆਂ ਦੀ ਮਾਲਕੀ ਦਿੱਤੀ ਜਾਵੇ। ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਰਾਜ ਵਿਚ ਇੰਦਰਾ ਆਵਾਸ ਯੋਜਨਾ ਤਹਿਤ ਪਿੰਡ ਰੱਲਾ ਦੇ ਬੇਜ਼ਮੀਨੇ ਦਲਿਤਾਂ ਨੂੰ ਰਿਹਾਇਸ਼ ਲਈ ਕਾਲੋਨੀਆਂ ਤਾਂ ਬਣਾ ਕੇ ਤਿਆਰ ਕਰ ਦਿੱਤੀਆਂ ਗਈਆਂ ਪਰ ਘਰਾਂ ਦਾ ਮਾਲਕੀ ਹੱਕ ਨਹੀਂ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਲਾਡੀ ਸਿੰਘ ਰੱਲਾ, ਰੋਹੀ ਖਾਨ, ਜੀਤੀ ਸਿੰਘ ਆਦਿ ਹਾਜ਼ਰ ਸਨ।