ਦਰੱਖਤ ਤੋਂ ਛਾਲ ਮਾਰਨ ਕਾਰਨ ਹੋਈ ਮੌਤ
ਬਠਿੰਡਾ , 23 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਗੋਨਿਆਣਾ ਰੋਡ ’ ਤੇ ਆਦਰਸ਼ ਨਗਰ ਵਿਚ ਰਾਤ ਦੇ ਸਮੇਂ ਟਾਹਲੀ ਦੇ ਦਰੱਖਤ ਤੋਂ ਇੱਕ ਨੌਜਵਾਨ ਨੇ ਛਾਲ ਮਾਰ ਦੇਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ । ਘਟਨਾ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਮੌਕੇ ’ ਤੇ ਪਹੁੰਚੀ , ਤਾਂ ਦੇਖਿਆ ਕਿ ਟਾਹਲੀ ਤੋਂ ਛਾਲ ਮਾਰਨ ਵਾਲੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ ।
ਬਠਿੰਡਾ , 23 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਗੋਨਿਆਣਾ ਰੋਡ ’ ਤੇ ਆਦਰਸ਼ ਨਗਰ ਵਿਚ ਰਾਤ ਦੇ ਸਮੇਂ ਟਾਹਲੀ ਦੇ ਦਰੱਖਤ ਤੋਂ ਇੱਕ ਨੌਜਵਾਨ ਨੇ ਛਾਲ ਮਾਰ ਦੇਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ । ਘਟਨਾ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਮੌਕੇ ’ ਤੇ ਪਹੁੰਚੀ , ਤਾਂ ਦੇਖਿਆ ਕਿ ਟਾਹਲੀ ਤੋਂ ਛਾਲ ਮਾਰਨ ਵਾਲੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ । ਪੀਸੀਆਰ ਟੀਮ ਮੌਕੇ ’ ਤੇ ਮੌਜੂਦ ਸੀ ਅਤੇ ਘਟਨਾ ਦੀ ਜਾਂਚ ਕਰ ਰਹੀ ਸੀ । ਸਹਾਰਾ ਮੈਂਬਰ ਸੰਦੀਪ ਗਿੱਲ ਨੇ ਦੱਸਿਆ ਕਿ ਸੂਤਰਾਂ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਹੋਣ ਦੇ ਕਾਰਨ ਮਾਨਸਿਕ ਤੌਰ ’ ਤੇ ਪ੍ਰੇਸ਼ਾਨ ਰਹਿੰਦਾ ਸੀ । ਪਰਿਵਾਰ ਵਲੋਂ ਨੌਜਵਾਨ ਨੂੰ ਪਹਿਲਾਂ ਵੀ ਇੱਕ ਨਸ਼ਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ । ਨਵਨੀਤ ਸਿੰਘ (34) ਆਦਰਸ਼ ਨਗਰ ਦੇ ਰਹਿਣ ਵਾਲਾ ਸੀ । ਥਰਮਲ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।