ਕਿਸਾਨ ਮੰਡੀਆਂ ’ਚ ਖੱਜਲ-ਖੁਆਰ ਹੋਣ ਲਈ ਮਜਬੂਰ - ਖੁਸ਼ੀ ਰਾਮ
ਬੁਢਲਾਡਾ, 24 ਨਵੰਬਰ (ਸੁਨੀਲ ਮਨਚੰਦਾ)- ਇਸ ਸਾਲ ਰਾਜ ’ਚ ਝੋਨੇ ਦੀ ਬੰਪਰ ਪੈਦਾਵਾਰ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਮੇਂ ਸਿਰ ਵਾਧੂ ਖਰੀਦ ਲਈ ਢੁੱਕਵੇਂ ਪ੍ਰਬੰਧ ਤੇ ਅਗਾਊਂ ਯੋਜਨਾਬੰਦੀ ਨਾ ਕਰਨਾ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਅਤੇ ਕਿਸਾਨੀ ਮੁੱਦਿਆਂ ਪ੍ਰਤੀ ਗੈਰ-ਗੰਭੀਰਤਾ ਨੂੰ ਦਰਸਾਉਂਦਾ ਹੈ।
ਬੁਢਲਾਡਾ, 24 ਨਵੰਬਰ (ਸੁਨੀਲ ਮਨਚੰਦਾ)- ਇਸ ਸਾਲ ਰਾਜ ’ਚ ਝੋਨੇ ਦੀ ਬੰਪਰ ਪੈਦਾਵਾਰ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਮੇਂ ਸਿਰ ਵਾਧੂ ਖਰੀਦ ਲਈ ਢੁੱਕਵੇਂ ਪ੍ਰਬੰਧ ਤੇ ਅਗਾਊਂ ਯੋਜਨਾਬੰਦੀ ਨਾ ਕਰਨਾ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਅਤੇ ਕਿਸਾਨੀ ਮੁੱਦਿਆਂ ਪ੍ਰਤੀ ਗੈਰ-ਗੰਭੀਰਤਾ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਕਰਦਿਆਂ ਉਪ ਚੇਅਰਮੈਨ ਐਸ.ਸੀ. ਵਿਭਾਗ ਪੰਜਾਬ ਕਾਂਗਰਸ ਚੌਧਰੀ ਖੁਸ਼ੀ ਰਾਮ ਨੇ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ’ਚ ਅਹਿਮ ਯੋਗਦਾਨ ਪਾਉਂਦਾ ਹੈ। ਅਜਿਹੇ ’ਚ ਕਿਸਾਨਾਂ ਨੂੰ ਆਪਣੀ ਹੀ ਫ਼ਸਲ ਵੇਚਣ ਲਈ ਮੰਡੀਆਂ ’ਚ ਖੱਜਲ- ਖੁਆਰ ਹੋਣਾ ਪਵੇ, ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਸਮੇਂ ਸਿਰ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਤੁਰੰਤ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਕੇ ਝੋਨੇ ਦੀ ਵਾਧੂ ਆਮਦ ਅਨੁਸਾਰ ਖਰੀਦ ਦਾ ਟੀਚੇ ’ਚ ਵਾਧਾ ਕਰੇ ਅਤੇ ਮੰਡੀਆਂ ’ਚ ਖਰੀਦ, ਲਿਫਟਿੰਗ ਤੇ ਭੰਡਾਰਨ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ, ਤਾਂ ਜੋ ਕਿਸਾਨਾਂ ਨੂੰ ਹੋਰ ਪਰੇਸ਼ਾਨੀ ਨਾ ਝੱਲਣੀ ਪਵੇ।