ਮਾਨਸਾ, 24 ਨਵੰਬਰ (ਸ.ਰਿ.)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਦਾ ਘਿਰਾਓ ਦੇ ਸੱਦੇ ਤਹਿਤ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਫਰੰਟ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੱਸਿਆ ਕਿ ‘ਆਪ’ ਸਰਕਾਰ ਵਲੋਂ ਸੱਤਾ ’ਚ ਆ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹਾਲੇ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ ਅਤੇ ਇਹ ਸਿਰਫ ਐਲਾਨ ਤੱਕ ਹੀ ਸੀਮਤ ਰਹਿ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤਾਂ ਕੀ ਬਹਾਲ ਕਰਨੀ ਸੀ ਸਗੋਂ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਕੋਈ ਹਾਮੀ ਨਹੀਂ ਭਰੀ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।