24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਝੋਨੇ ਦੀ ਖ਼ਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਦਿੱਤਾ ਮੁੱਖ ਮਾਰਗ ’ ਤੇ ਧਰਨਾ ਖ਼ਰੀਦ ਏਜੰਸੀਆਂ ਅਤੇ ਸ਼ੈਲਰ ਮਾਲਕਾਂ ਦੀ ਮਿਲੀਭੁਗਤ ਕਾਰਨ ਕਿਸਾਨ ਪ੍ਰੇਸ਼ਾਨ–ਭੈਣੀਬਾਘਾ

ਭੀਖੀ, 24 ਨਵੰਬਰ (ਬਲਕਾਰ ਸਿੰਘ ਸਹੋਤਾ)- ਮੁੱਖ ਯਾਰਡ ਭੀਖੀ ਅਤੇ ਖ਼ਰੀਦ ਕੇਂਦਰ ਧਲੇਵਾਂ ਵਿਖੇ ਕਿਸਾਨਾਂ ਨੂੰ ਝੋਨਾ ਵੇਚਣ ’ਚ ਆ ਰਹੀਆ ਦਿੱਕਤਾਂ ਨੂੰ ਲੈ ਕੇ ਜਿੱਥੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਰਾਜ ਮਾਰਗ ਜਾਮ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਉੱਥੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂ ਦੀ ਮਿਲੀਭੁਗਤ ਕਾਰਨ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਮੰਡੀਆਂ ’ਚ ਰੁਲ ਰਿਹਾ ਹੈ ਅਤੇ ਵਾਧੂ ਨਮੀ ਕਹਿ ਕੇ ਖ਼ਰੀਦ ਏਜੰਸੀਆਂ ਝੋਨਾ ਖ਼ਰੀਦਣ ਤੋਂ ਪਾਸਾ ਵੱਟ ਰਹੀਆਂ ਹਨ।

Ad Position 21
No active advertisement
ਭੀਖੀ ਵਿਖੇ ਸੁਨਾਮ ਰੋਡ ’ਤੇ ਜਾਮ ਲਗਾ ਕੇ ਧਰਨੇ ’ਤੇ ਬੈਠੇ ਕਿਸਾਨ। ਤਸਵੀਰ : ਬਲਕਾਰ ਸਿੰਘ ਸਹੋਤਾ 25-11-2026
ਭੀਖੀ, 24 ਨਵੰਬਰ (ਬਲਕਾਰ ਸਿੰਘ ਸਹੋਤਾ)- ਮੁੱਖ ਯਾਰਡ ਭੀਖੀ ਅਤੇ ਖ਼ਰੀਦ ਕੇਂਦਰ ਧਲੇਵਾਂ ਵਿਖੇ ਕਿਸਾਨਾਂ ਨੂੰ ਝੋਨਾ ਵੇਚਣ ’ਚ ਆ ਰਹੀਆ ਦਿੱਕਤਾਂ ਨੂੰ ਲੈ ਕੇ ਜਿੱਥੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਰਾਜ ਮਾਰਗ ਜਾਮ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਉੱਥੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂ ਦੀ ਮਿਲੀਭੁਗਤ ਕਾਰਨ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਮੰਡੀਆਂ ’ਚ ਰੁਲ ਰਿਹਾ ਹੈ ਅਤੇ ਵਾਧੂ ਨਮੀ ਕਹਿ ਕੇ ਖ਼ਰੀਦ ਏਜੰਸੀਆਂ ਝੋਨਾ ਖ਼ਰੀਦਣ ਤੋਂ ਪਾਸਾ ਵੱਟ ਰਹੀਆਂ ਹਨ। ਉੱਧਰ ਸ਼ੈਲਰ ਮਾਲਕ ਬਾਹਰਲੇ ਰਾਜਾਂ ਤੋਂ ਝੋਨਾ ਲਿਆ ਕੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਅਤੇ ਅਦਾਇਗੀ ਸਮੇਂ ਸਿਰ ਨਾ ਹੋਈ ਤਾਂ ਉਹ ਮੁੜ ਸੜਕਾਂ ਜਾਮ ਕਰਨਗੇ। ਥਾਣਾ ਮੁਖੀ ਗੁਰਮੇਲ ਸਿੰਘ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਕਿਸਾਨ ਆਗੂਆਂ ਨੂੰ ਭਰੋਸੇ ’ਚ ਲੈ ਕੇ ਸੜਕ ਦਾ ਇਕ ਪਾਸਾ ਖੁਲ੍ਹਵਾ ਦਿੱਤਾ, ਜਿਸ ਨਾਲ ਆਵਾਜਾਈ ਨਿਰੰਤਰ ਹੋਈ। ਉੱਧਰ ਮੌਕੇ ’ਤੇ ਮੰਡੀਕਰਨ ਬੋਰਡ ਦੀ ਅਧਿਕਾਰੀ ਪ੍ਰੀਤੀ ਰਾਣੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਧਲੇਵਾਂ ਮੰਡੀ ’ਚ ਪਏ ਝੋਨੇ ਦੀ ਬੋਲੀ ਅੱਜ ਮੁਕੰਮਲ ਰੂਪ ਵਿਚ ਕਰਵਾ ਦੇਣਗੇ ਅਤੇ ਸ਼ੈਲਰ ਮਾਲਕਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕਰਨਗੇ। ਆੜ੍ਹਤੀਆ ਐਸੋਸੀਏਸ਼ਨ ਦੇ ਉਪ ਪ੍ਰਧਾਨ ਗੁਰਇਕਬਾਲ ਸਿੰਘ ਬਾਲੀ ਨੇ ਕਿਹਾ ਕਿ ਸ਼ੈਲਰ ਮਾਲਕ ਝੋਨੇ ਦੀ ਖ਼ਰੀਦ ’ਚ ਮਨਮਰਜ਼ੀ ਕਰ ਰਹੇ ਹਨ, ਮੋਟੀ ਕਾਟ ਤੋਂ ਇਲਾਵਾ ਘੱਟ ਕੀਮਤ ’ਤੇ ਝੋਨਾ ਖ਼ਰੀਦਣ ਲਈ ਦਬਾਅ ਬਣਾ ਰਹੇ ਹਨ, ਜਿਸ ਨਾਲ ਕਿਸਾਨਾਂ ਦੀ ਜਿੱਥੇ ਆਰਥਿਕ ਲੁੱਟ ਹੋ ਰਹੀ ਹੈ ਉੱਥੇ ਆੜ੍ਹਤੀਆਂ ਅਤੇ ਕਿਸਾਨਾਂ ਦੇ ਸਬੰਧਾਂ ’ਚ ਵੀ ਫ਼ਰਕ ਪੈ ਰਿਹਾ ਹੈ। ਇਸ ਮੌਕੇ ਜਗਜੀਤ ਸਿੰਘ ਧਲੇਵਾਂ, ਰਾਜਪਾਲ ਸਿੰਘ ਅਲੀਸ਼ੇਰ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ। ਧਰਨਾ ਖ਼ਤਮ ਕਰਵਾਉਣ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਮਾਰਕਿਟ ਕਮੇਟੀ ਭੀਖੀ ਦੇ ਮੁਲਾਜਮ ਵੀ ਮੌਕੇ ’ਤੇ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੇ ਐਲਾਨ ਦਾ ਦੋਵੇਂ ਪਾਰਟੀਆਂ ਦੇ ਆਗੂਆਂ ਵਲੋਂ ਸਵਾਗਤ ਕਿਹਾ, ਪੰਜਾਬ ’ਚ ਐੱਨ.ਡੀ.ਏ. ਸਰਕਾਰ ਬਣੇ...
Ad Position 24