ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਸਾਬਕਾ ਮੰਤਰੀ ਮਲੂਕਾ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ
ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਗੁਰਦੁਆਰਾ ਸਾਹਿਬ ਛੇਵੀਂ ਅਤੇ ਦਸਵੀਂ ਪਾਤਿਸ਼ਾਹੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤਸ਼ਾਹਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਤਦਾਦ ਵਿਚ ਸੰਗਤਾਂ ਨਤਮਸਤਕ ਹੋਈਆਂ।
ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਗੁਰਦੁਆਰਾ ਸਾਹਿਬ ਛੇਵੀਂ ਅਤੇ ਦਸਵੀਂ ਪਾਤਿਸ਼ਾਹੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤਸ਼ਾਹਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਤਦਾਦ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ਦਿੱਤਾ ਅਤੇ ਕਿਰਤ ਕਰਨ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਮਲੂਕਾ ਨੇ ਕਿਹਾ ਕਿ ਸ੍ਰੀ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਪੂਰੀ ਤਰ੍ਹਾਂ ਸਾਰਥਕ ਹੈ। ਸਮਾਗਮ ਦੌਰਾਨ ਉੱਘੇ ਕਥਾ ਵਾਚਕ ਗਿਆਨ ਸੁਖਦੇਵ ਸਿੰਘ ਭਗਤਾ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸ੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਫੁੰਮਣ ਸਿੰਘ ਭਗਤਾ ਨੇ ਪ੍ਰਕਾਸ ਪੁਰਬ ਦੀ ਵਧਾਈ ਦਿੰਦੇ ਪਹੁੰਚੀਆਂਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਮਨੈਜਰ ਤਰਸੇਮ ਸਿੰਘ ਖਾਲਸਾ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਵੱਖਵੱਖ ਸਖਸੀਅਤਾਂ ਦਾ ਸਨਮਾਨ ਕੀਤਾ। ਇਸ ਸਮੇਂ ਗਿਆਨੀ ਮਨਪ੍ਰੀਤ ਸਿੰਘ ਖਾਲਸਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਮੋਹਨਲਾਲ ਗਰਗ, ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਰਾਜਵੰਤ ਸਿੰਘ ਭਗਤਾ ਸਾਬਕਾ ਚੇਅਰਮੈਨ, ਸੁਖਜਿੰਦਰ ਸਿੰਘ ਖਾਨਦਾਨ, ਗੁਰਚਰਨ ਸਿੰਘ ਪੁਰੀ ਕੌਂਸਲਰ, ਡਾ. ਨਿਰਭੈ ਸਿੰਘ ਖਾਲਸਾ, ਸੁਖਚੈਨ ਸਿੰਘ ਖਾਲਸਾ, ਸਤਵਿੰਦਰਪਾਲ ਸਿੰਘ ਪਿੰਦਰ, ਸੁਖਜੀਤ ਸਿੰਘ ਅਕਾਲੀ, ਮੁਖਤਿਆਰ ਸਿੰਘ ਅਕਾਲੀ, ਹਰਦੇਵ ਸਿੰਘ ਗੋਗੀ, ਦਲਜੀਤ ਸਿੰਘ ਭਗਤਾ, ਸੁਖਪ੍ਰੀਤ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਖਾਲਸਾ, ਹਰਜਿੰਦਰ ਸਿੰਘ ਭਗਤਾ, ਰਣਜੀਤ ਸਿੰਘਬੰਗਾ, ਸੁਖਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।