24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁ : ਬੁੰਗਾ ਮਸਤੂਆਣਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ

ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ): ਪਹਿਲੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜੇ ਸਮੁੱਚੇ ਸਿੱਖ ਜਗਤ ਵਾਂਗ ਉਕਤ ਇਲਾਕੇ ’ਚ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਲੜੀ ’ਚ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਵਿਖੇ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

Ad Position 21
No active advertisement
ਅਜੀਤ ਡੈਸਕ 25-11-2026
ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ): ਪਹਿਲੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜੇ ਸਮੁੱਚੇ ਸਿੱਖ ਜਗਤ ਵਾਂਗ ਉਕਤ ਇਲਾਕੇ ’ਚ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਲੜੀ ’ਚ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਵਿਖੇ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਅੱਜ ਸਵੇਰੇ ਤੜਕਸਾਰ ਸਭ ਤੋਂ ਪਹਿਲਾਂ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ। ਬੁੰਗਾ ਮਸਤੂਆਣਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਚਾਰਕ ਸਿੰਘਾਂ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸੰਗਤਾਂ ਨੂੰ ਸੰਬੋਧਨ ਦੌਰਾਨ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵਲੋਂ 20 ਰੁਪਏ ’ਚ ਕੀਤਾ ਗਿਆ। ਸੱਚਾ ਸੌਦਾ ਅੱਜ ਵੀ ਸਿੱਖ ਸਮਾਜ ’ਚ ਲੰਗਰਾਂ ਦੇ ਰੂਪ ’ਚ ਚੱਲ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਇਕੱਤਰ ਵੱਡੀ ਗਿਣਤੀ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਦੇ ਜੀਵਨ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਨੂੰ ਕੇਸਾਧਾਰੀ ਬਣੇ ਰਹਿ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਕਿਉਂਕਿ ਬੱਚੇ ਨੂੰ ਜਿਸ ਰਾਸਤੇ ’ਤੇ ਮਾਂ ਲੈ ਜਾ ਸਕਦੀ ਹੈ ਹੋਰ ਕੋਈ ਨਹੀ ਲੈ ਜਾ ਸਕਦਾ। ਗੁਰਮਤਿ ਸਮਾਗਮ ’ਚ ਬੁੰਗਾ ਮਸਤੂਆਣਾ ਹੈੱਡ ਗ੍ਰੰਥੀ ਗਿਆਨੀ ਤੇਜਾ ਸਿੰਘ, ਭਾਈ ਸੰਤ ਸਿੰਘ ਸਕੱਤਰ, ਬਾਬਾ ਗਿਆਨ ਸਿੰਘ,ਬਾਬਾ ਨਰਾਇਣ ਸਿੰਘ, ਭਾਈ ਚਤਰ ਸਿੰਘ, ਭਾਈ ਅਵਤਾਰ ਸਿੰਘ ਰਾਗੀ, ਭਾਈ ਮਲਕੀਤ ਸਿੰਘ ਰਾਗੀ, ਬਾਬਾ ਮਹਿੰਦਰ ਸਿੰਘ ਤੋਂ ਇਲਾਵਾ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਤੇਗ ਬਹਾਦਰ ਸਰੋਵਰ ਸੇਵਕ ਜਥੇ ਦੇ ਨੁਮਾਇੰਦਿਆਂ ਤੋਂ ਇਲਾਵਾ ਨਗਰ ਦੇ ਮੁਹਤਬਰ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਬੋਹਾ ਵਿਖੇ ਵਿਦਿਆਰਥਣਾਂ ਦੇ ਕਲਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24