ਅਕਾਲੀ ਦਲ ਦੇ ਭਾਜਪਾ ਨਾਲ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ - ਲਿਬਰੇਸ਼ਨ
ਮਾਨਸਾ , 25 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ )- ਸੀ . ਪੀ .
ਮਾਨਸਾ , 25 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ )- ਸੀ . ਪੀ . ਆਈ . ( ਐਮ . ਐਲ .) ਲਿਬਰੇਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਕੀਤੇ ਗੱਠਜੋੜ ਨੂੰ ਪੰਜਾਬ ਦੇ ਲੋਕਾਂ , ਕਿਸਾਨ ਅੰਦੋਲਨ ਅਤੇ ਦੇਸ਼ ਦੇ ਜਮਹੂਰੀ ਤੇ ਧਰਮ ਨਿਰਪੱਖ ਭਵਿੱਖ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ । ਪਾਰਟੀ ਦੇ ਸੂਬਾ ਸਕੱਤਰ ਕਾ . ਗੁਰਮੀਤ ਸਿੰਘ ਬਖਤਪੁਰ , ਕੇਂਦਰੀ ਕਮੇਟੀ ਮੈਂਬਰ ਕਾ . ਰਾਜਵਿੰਦਰ ਰਾਣਾ ਅਤੇ ਸੂਬਾਈ ਬੁਲਾਰੇ ਕਾ . ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਇਹ ਸਮਝੌਤਾ ਕਿਸੇ ਸਿਧਾਂਤ ਦੇ ਆਧਾਰ ’ ਤੇ ਨਹੀਂ ਸਗੋਂ ਸਿਰਫ ਸੱਤਾ ਤੱਕ ਪਹੁੰਚਣ ਲਈ ਕੀਤਾ ਗਿਆ ਹੈ । ਉਨ੍ਹਾਂ ਆਖਿਆ ਕਿ ਅਕਾਲੀ ਦਲ ਨੇ ਭਾਜਪਾ ਨਾਲ ਦੁਬਾਰਾ ਗੱਠਜੋੜ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਆਪਣੇ ਨਿੱਜੀ ਸਵਾਰਥਾਂ ਲਈ ਕਿਸੇ ਵੀ ਅਸੂਲ ਜਾਂ ਸਿਧਾਂਤ ਦੀ ਬਲੀ ਦੇਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ । ਆਗੂਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ , ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਅਤੇ ਧਰਮ ਨਿਰਪੱਖਤਾ ਨੂੰ ਲੈ ਕੇ ਦੇਸ਼ ਭਰ ’ ਚ ਗੰਭੀਰ ਸਵਾਲ ਉੱਠ ਰਹੇ ਹਨ । ਅਜਿਹੇ ਸਮੇਂ ਭਾਜਪਾ ਨਾਲ ਹੱਥ ਮਿਲਾਉਣਾ ਅਕਾਲੀ ਦਲ ਦੇ ਅਖੌਤੀ ਪੰਥਕ ਅਤੇ ਜਮਹੂਰੀ ਸਰੋਕਾਰਾਂ ਦੀ ਅਸਲੀਅਤ ਨੂੰ ਨੰਗਾ ਕਰਦਾ ਹੈ ।