‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੈਮਿਸਟ ਦੁਕਾਨਾਂ ਦੀ ਅਚਨਚੇਤ ਚੈਕਿੰਗ
ਮਾਨਸਾ , 25 ਨਵੰਬਰ ( ਸ . ਰਿ .)
ਮਾਨਸਾ , 25 ਨਵੰਬਰ ( ਸ . ਰਿ .)- ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਡਰੱਗ ਕੰਟਰੋਲ ਅਫ਼ਸਰ ਸੁਖਬੀਰ ਚੰਦ ਵਲੋਂ ਸ਼ਹਿਰ ਦੀਆਂ ਕੈਮਿਸਟ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ । ਨਿਰੀਖਣ ਦੌਰਾਨ ਉਨ੍ਹਾਂ ਦਵਾਈਆਂ ਦੇ ਸਟਾਕ , ਖਰੀਦ - ਵੇਚ ਦੇ ਬਿੱਲਾਂ ਅਤੇ ਦਵਾਈਆਂ ਦੇ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕੀਤੀ । ਉਨ੍ਹਾਂ ਦਵਾਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਦੀ ਇੰਨ - ਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਸੀ . ਸੀ . ਟੀ . ਵੀ . ਕੈਮਰੇ ਹਰ ਸਮੇਂ ਚਾਲੂ ਹਾਲਤ ’ ਚ ਰੱਖੇ ਜਾਣ । ਡਰੱਗ ਕੰਟਰੋਲ ਅਫ਼ਸਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਕੈਮਿਸਟ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।