25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਡਜ਼ੀ ਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਜੋਗਾ, 25 ਨਵੰਬਰ (ਮਨਜੀਤ ਸਿੰਘ ਘੜੈਲੀ)- ਕਿਡਜ਼ੀ ਅਤੇ ਐਮ. ਬੀ.

Ad Position 21
No active advertisement
ਅਜੀਤ ਡੈਸਕ 26-11-2026
ਜੋਗਾ, 25 ਨਵੰਬਰ (ਮਨਜੀਤ ਸਿੰਘ ਘੜੈਲੀ)- ਕਿਡਜ਼ੀ ਅਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ ਦੂਜੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ। ਕੱਚੀ ਹਵੇਲੀ ਫ਼ਤਿਹਾਬਾਦ-ਰਤੀਆ ਰੋਡ ਵਿਖੇ ਵਿਦਿਆਰਥੀਆਂ ਨੇ ਪੁਰਾਣੇ ਸਮੇਂ ਦੇ ਮਕਾਨਾਂ ਅਤੇ ਪੰਜਾਬੀ, ਹਰਿਆਣਵੀ ਤੇ ਰਾਜਸਥਾਨੀ ਪੇਂਡੂ ਜੀਵਨ - ਸ਼ੈਲੀ ਦੀਆਂ ਵੱਖ-ਵੱਖ ਝਲਕੀਆਂ ਦੇਖੀਆਂ। ਪ੍ਰਿੰਸੀਪਲ ਸਵਿਤਾ ਕਾਠ ਨੇ ਕਿਹਾ ਕਿ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਬੱਚਿਆਂ ਨੂੰ ਕਲਾਸਰੂਮ ਤੋਂ ਬਾਹਰ ਨਿਕਲ ਕੇ ਨਵੀਆਂ ਚੀਜ਼ਾਂ ਸਿੱਖਣ, ਆਪਣੇ ਸੱਭਿਆਚਾਰ ਅਤੇ ਵਿਰਾਸਤ ਨੂੰ ਸਮਝਣ ਅਤੇ ਸਮਾਜਿਕ ਤੌਰ ’ਤੇ ਵਿਚਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈ ਸੰਤੋਸ਼ੀ ਮਾਤਾ ਮੰਦਰ ਵਿਖੇ ਕਾਰਤਿਕ ਮਹੀਨੇ ਦੀ ਕਥਾ ਕਰਵਾਈ ਅਗਲੀ ਖ਼ਬਰ ਫਫੜੇ ਭਾਈਕੇ ਦੀਆਂ ਖੰਡਰ ਬਣੀਆਂ ਇਮਾਰਤਾਂ ਪੁਲਿਸ ਨੇ ਕੀਤੀਆਂ ਢਹਿ-ਢੇਰੀ
Ad Position 24