25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚਾਈਨਾ ਡੋਰ ਦੀ ਲਪੇਟ ’ ਚ ਆਉਣ ਨਾਲ ਨੌਜਵਾਨ ਦਾ ਗਲਾ ਕੱਟਿਆ , 16 ਟਾਂਕੇ ਲੱਗੇ ਚਾਈਨਾ ਡੋਰ ਵੇਚਣ ਅਤੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੀ ਗਲੀ ਨੰਬਰ 18 ਵਿਖੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਲੁਕੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਲੁਕੇਸ਼ ਕੁਮਾਰ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਅਚਾਨਕ ਚਾਈਨਾ ਡੋਰ ਉਸ ਦੇ ਗਲੇ ਵਿਚ ਫਸ ਗਈ, ਜਿਸ ਕਾਰਨ ਉਸ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ।

Ad Position 21
No active advertisement
ਜ਼ਖ਼ਮੀ ਨੌਜਵਾਨ ਲੁਕੇਸ਼ ਕੁਮਾਰ ਦੀ ਤਸਵੀਰ। ਤਸਵੀਰ: ਸਿੰਗਲਾ 26-11-2026
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੀ ਗਲੀ ਨੰਬਰ 18 ਵਿਖੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਲੁਕੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਲੁਕੇਸ਼ ਕੁਮਾਰ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਅਚਾਨਕ ਚਾਈਨਾ ਡੋਰ ਉਸ ਦੇ ਗਲੇ ਵਿਚ ਫਸ ਗਈ, ਜਿਸ ਕਾਰਨ ਉਸ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ। ਘਟਨਾ ਤੋਂ ਬਾਅਦ ਜ਼ਖ਼ਮੀ ਲੁਕੇਸ਼ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦੇ ਗਲੇ ’ਤੇ 16 ਟਾਂਕੇ ਲਗਾਏ ਗਏ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿਚ ਚਾਈਨਾ ਡੋਰ ਦੀ ਵਰਤੋਂ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਵਾਲਿਆਂ ਅਤੇ ਇਸ ਦੀ ਵਰਤੋਂ ਕਰਕੇ ਪਤੰਗ ਉਡਾਉਣ ਵਾਲਿਆਂ ਅਤੇ ਵੇਚਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ’ ਹਾਕੀ ਅੰਡਰ-14 ’ਚ ਜਲੰਧਰ ਤੇ ਅੰਡਰ-17 ’ਚ ਮੋਹਾਲੀ ਬਣੇ ‘ਚੈਂਪੀਅਨ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਰਡ ਰਾਮਾ ਸਕੂਲ ’ਚ ਕਰਵਾਇਆ ਸਮਾਗਮ
Ad Position 24