25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਆਪਣੀਆਂ ਮੰਗਾਂ ਅਧੀਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਸਰਕਾਰ ਦਾ ਪੁਤਲਾ ਫੂਕਿਆ

ਬਠਿੰਡਾ , 25 ਨਵੰਬਰ ( ਅਵਤਾਰ ਸਿੰਘ ਕੈਂਥ )- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਨਾਲ ਮੁਲਾਕਾਤ ਕੀਤੀ ।

Ad Position 21
No active advertisement
ਅਜੀਤ ਡੈਸਕ 26-11-2026
ਬਠਿੰਡਾ , 25 ਨਵੰਬਰ ( ਅਵਤਾਰ ਸਿੰਘ ਕੈਂਥ )- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਨਾਲ ਮੁਲਾਕਾਤ ਕੀਤੀ । ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਅਤੇ ਆਂਗਣਵਾੜੀ ਕੇਂਦਰਾਂ ਵਿਚ ਸਪਲਾਈ ਕੀਤੇ ਜਾ ਰਹੇ ਘਟੀਆ ਕੁਆਲਟੀ ਦੇ ਰਾਸ਼ਨ ਦੀ ਸਪਲਾਈ ਬੰਦ ਕਰਨ ਦੇ ਮੁੱਦੇ ਮੁੱਖ ਮੰਗਾਂ ਬਾਰੇ ਪਿਛਲੇ ਦਿਨਾਂ ਤੋਂ ਸਰਕਾਰ ਦੇ ਪੁਤਲੇ ਸਾੜੇ ਜਾਣ ਦੀ ਮੁਹਿੰਮ ਅਧੀਨ ਅੱਜ ਪੁਤਲਾ ਫੂਕਿਆ ਗਿਆ । ਜਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਐਨਜੀਓਜ਼ ਨੂੰ ਦਿੱਤੇ ਗਏ ਬਲਾਕਾਂ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ । ਆਂਗਣਵਾੜੀ ਹੈਲਪਰਾਂ ਤੋਂ ਵਰਕਰ ਬਣਨ ਲਈ ਸਰਕਾਰ ਮਾਣ ਭੱਤਾ ਦੁੱਗਣਾ ਤਾਂ ਨਹੀਂ ਕਰ ਰਹੀ , ਪਰ ਪਿਛਲੀ ਸਰਕਾਰ ਵਲੋਂ ਦਿੱਤੇ ਗਏ 500 ਰੁਪਏ ਦੇ ਇੰਕਰੀਮੈਂਟ ਨੂੰ ਵਧਾ ਕੇ 1000 ਰੁਪਏ ਕੀਤਾ ਜਾਵੇਗਾ । ਇਸ ‘ ਤੇ ਹਰਗੋਬਿੰਦ ਕੌਰ ਨੇ ਸਪੱਸ਼ਟ ਕਿਹਾ ਕਿ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਇਹ ਇੰਕਰੀਮੈਂਟ ਤਾਂ ਪਹਿਲਾਂ ਹੀ ਪਿਛਲੀ ਸਰਕਾਰ ਵੱਲੋਂ ਦਿੱਤਾ ਗਿਆ ਸੀ । ਹੁਣ ਇਸ ਨੂੰ 500 ਰੁਪਏ ਹੋਰ ਵਧਾਉਣ ਨਾਲ ਮੌਜੂਦਾ ਸਰਕਾਰ ਦਾ ਕੋਈ ਵਿਸ਼ੇਸ਼ ਯੋਗਦਾਨ ਨਹੀਂ ਹੋਵੇਗਾ । ਸਰਕਾਰ ਆਪਣੇ ਵੱਲੋਂ ਵੀ ਮਾਣ ਭੱਤੇ ਵਿਚ ਵਾਧਾ ਕਰੇ ਅਤੇ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਕਰੇ । ਆਂਗਣਵਾੜੀ ਕੇਂਦਰਾਂ ਵਿਚ ਆ ਰਹੇ ਘਟੀਆ ਰਾਸ਼ਨ ਦੀ ਸਰਕਾਰ ਵਲੋਂ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਰਹੀ ਹੈ । ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧੇ ਦੇ ਮਸਲੇ ਦਾ ਹੱਲ ਕੱਢਿਆ ਜਾਵੇ । ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਬੱਚਿਆਂ ਅਤੇ ਔਰਤਾਂ ਦੀ ਸੇਵਾ ਕਰ ਰਹੀਆਂ ਹਨ । ਸਰਕਾਰ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਪਾਉਂਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ ਤੇ ਹੱਲ ਕਰਨਾ ਚਾਹੀਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ 30 ਨਵੰਬਰ ਦੀ ਰੈਲੀ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ’ ਹਾਕੀ ਅੰਡਰ-14 ’ਚ ਜਲੰਧਰ ਤੇ ਅੰਡਰ-17 ’ਚ ਮੋਹਾਲੀ ਬਣੇ ‘ਚੈਂਪੀਅਨ...
Ad Position 24