25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਤੋਂ ਬਾਅਦ ਪੰਜਾਬ ਵਿਚ ਸਰਕਾਰ ਬਣਨਾ ਤੈਅ : ਰਵੀਪ੍ਰੀਤ ਸਿੱਧੂ ਛੇ ਸਾਲਾਂ ਬਾਅਦ ਮੁੜ ਇਕੱਠੀਆਂ ਹੋਈਆਂ ਦੋਵੇਂ ਪਾਰਟੀਆਂ, 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੀਆਂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਜੋ ਲੰਬੇ ਸਮੇਂ ਤੱਕ ਇਕੱਠੇ ਰਹੇ ਦਾ ਹੁਣ ਦੋਬਾਰਾ ਹੋਇਆ ਗਠਜੋੜ ਪੰਜਾਬ ਦੀ ਸਿਆਸਤ ਚ ਨਵੀਂ ਇਬਾਰਤ i ਲ਼ਖੇਗਾ ਅਤੇ 2027 ਚ ਪੰਜਾਬ ਚ ਗਠਜੋੜ ਸਰਕਾਰ ਬਨਣ ਦਾ ਰਾਹ ਅੱਜ ਬਿਲਕੁਲ ਪੱਧਰਾ ਹੋ ਗਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਜੋ ਲੰਬੇ ਸਮੇਂ ਤੱਕ ਇਕੱਠੇ ਰਹੇ ਦਾ ਹੁਣ ਦੋਬਾਰਾ ਹੋਇਆ ਗਠਜੋੜ ਪੰਜਾਬ ਦੀ ਸਿਆਸਤ ਚ ਨਵੀਂ ਇਬਾਰਤ i ਲ਼ਖੇਗਾ ਅਤੇ 2027 ਚ ਪੰਜਾਬ ਚ ਗਠਜੋੜ ਸਰਕਾਰ ਬਨਣ ਦਾ ਰਾਹ ਅੱਜ ਬਿਲਕੁਲ ਪੱਧਰਾ ਹੋ ਗਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕੀਤਾ। ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਖੇਤਰੀ ਪਾਰਟੀ ਹੈ ਅਤੇ ਉਸ ਵੱਲੋਂ ਹਮੇਸ਼ਾਂ ਪੰਜਾਬ ਅਤੇ ਸਿੱਖਾਂ ਦੇ ਮਸਲਿਆਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ।ਉਨਾਂ ਕਿਹਾ ਕਿ ਹੁਣ ਜਦੋਂ ਭਾਜਪਾ ਨਾਲ ਦੋਬਾਰਾ ਗਠਜੋੜ ਸਿਰੇ ਚੜ ਗਿਆ ਹੈ ਤਾਂ ਪੰਜਾਬ ਨਾਲ ਸਬੰਧਿਤ ਅਤੇ ਸਿੱਖ ਮਸਲਿਆਂ ਨੂੰ ਹੱਲ ਕਰਨਾ ਸੌਖਾਲਾ ਹੋ ਜਾਵੇਗਾ। ਉਨਾਂ ਦਾਅਵਾ ਕੀਤਾ ਕਿ ਗਠਜੋੜ ਨਾਲ ਦੂਜੀਆਂ ਸਿਆਸੀ ਧਿਰਾਂ ਚ ਘਬਰਾਹਟ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਲੋਕ ਸਹਿਯੋਗ ਸਦਕਾ ਅਕਾਲੀ ਭਾਜਪਾ ਗਠਜੋੜ 2027 _ਚ ਪੰਜਾਬ ਚ ਸਰਕਾਰ ਬਣਾ ਕੇ ਜਿੱਥੇ ਪੰਜਾਬ ਨੂੰ ਫਿਰ ਖੁਸ਼ਹਾਲੀ ਅਤੇ ਤਰੱਕੀ ਦੇ ਰਾਸਤੇ ਦੇ ਲੈਕੇ ਜਾਵੇਗਾ ਉੱਥੇ ਨਸ਼ਿਆਂ ਤੋਂ ਸੂਬੇ ਨੂੰ ਮੁਕਤੀ ਦੁਆਈ ਜਾਵੇਗੀ। ਉੱਧਰ ਵੱਖਰੇ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਦਵਿੰਦਰ ਸਿੰਘ ਕੋਟਬਖਤੂ, ਚਰਨਾ ਸਿੰਘ ਭਾਗੀਵਾਂਦਰ, ਜਸਵਿੰਦਰ ਸਿੰਘ ਜ਼ੈਲਦਾਰ, ਰਵੀ ਕੁਮਾਰ ਕੋਕੀ ਕੌਂਸਲਰ, ਗੁਰਤੇਜ ਸਿੰਘ ਨਸੀਬਪੁਰਾ, ਭਿੰਦਾ ਸਿੰਘ ਜੱਜਲ, ਜਸਵਿੰਦਰ ਸਿੰਘ ਸਿੱਧੂ, ਗਿਆਨੀ ਨਛੱਤਰ ਸਿੰਘ ਜਗਾ ਰਾਮ ਤੀਰਥ, ਹਰਮੋਹਿੰਦਰ ਸਿੰਘ, ਹਰਤਾਬਲ ਸਿੰਘ ਸੁੱਖੀ, ਮਨਜੀਤ ਸਿੰਘ ਭਾਗੀਵਾਂਦਰ, ਜਗਤਾਰ ਸਿੰਘ ਭਾਕਰ ਕਲਾਲਵਾਲਾ, ਗੁਰਪ੍ਰੀਤ ਸਿੰਘ ਚੋਟੀਆ ਆਦਿ ਨੇ ਅਕਾਲੀ ਭਾਜਪਾ ਗਠਜੋੜ ਦੇ ਦੋਬਾਰਾ ਸਿਰੇ ਚੜ੍ਹਨ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਪੰਜਾਬ ਦੀ ਧੀ ਖੁਸ਼ਵੀਰ ਕੌਰ ਨੇ ਸੋਨ ਤਗ਼ਮਾ ਜਿੱਤਿਆ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਠਿੰਡਾ ਵਲੋਂ ਏਕਤਾ ਕਨਵੈਨਸ਼ਨ ਸੰਪੰਨ
Ad Position 24