26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਰਕਾਰ ਬਣੀ ਤਾਂ ਭੀਖੀ ਨੂੰ ਸਬ-ਡਵੀਜ਼ਨ ਦਾ ਦਰਜਾ ਦੇਵਾਂਗੇ-ਅਮਨ ਸਿੰਗਲਾ ਢੈਪਈ

ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਨੌਜਵਾਨ ਕਾਂਗਰਸ ਆਗੂ ਅਮਨ ਸਿੰਗਲਾ ਢੈਪਈ ਨੇ ਆਪਣੀ ਜਨ-ਸੰਪਰਕ ਮੁਹਿੰਮ ਨੂੰ ਭਖਾਉਂਦਿਆਂ ਨੇੜਲੇ ਪਿੰਡ ਸਮਾਓਂ ਦੇ ਡੇਰਾ ਬਾਬਾ ਪ੍ਰੇਮ ਦਾਸ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾਖਿਲਾਫੀ ਹੀ ਨਹੀਂ ਕੀਤੀ ਸਗੋਂ ਪਹਿਲਾਂ ਤੋਂ ਹਾਸਲ ਪ੍ਰਸ਼ਾਸਨਿਕ ਸਹੂਲਤਾਂ ਨੂੰ ਵੀ ਖੋਹਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭੀਖੀ ਬਲਾਕ ਦੇ ਤੋੜਨ ਨਾਲ ਜਿੱਥੇ 33 ਪਿੰਡਾਂ ਦੇ ਲੋਕ ਪ੍ਰਸ਼ਾਸਨਿਕ ਸੇਵਾਵਾਂ ਤੇ ਮੁੱਢਲੀ ਸੇਵਾਵਾਂ ਤੋਂ ਵਾਂਝੇ ਹੋਏ ਹਨ ਉੱਥੇ ਉਨ੍ਹਾਂ ਦੇ ਲੋਕਤੰਤਰਿਕ ਹੱਕਾਂ ਨੂੰ ਵੀ ਮਾਰਿਆ ਹੈ ਅਤੇ ਲੋਕ ਬਲਾਕ ਸੰਮਤੀ ਦੀ ਚੋਣ ਤੋਂ ਵੀ ਵਿਰਵੇ ਹੋ ਗਏ ਹਨ।

Ad Position 21
No active advertisement
ਪਿੰਡ ਸਮਾਓਂ ਵਿਖੇ ਕਾਂਗਰਸ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਮਨ ਸਿੰਗਲਾ ਢੈਪਈ। ਤਸਵੀਰ : ਬਲਕਾਰ ਸਿੰਘ ਸਹੋਤਾ 27-11-2026
ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਨੌਜਵਾਨ ਕਾਂਗਰਸ ਆਗੂ ਅਮਨ ਸਿੰਗਲਾ ਢੈਪਈ ਨੇ ਆਪਣੀ ਜਨ-ਸੰਪਰਕ ਮੁਹਿੰਮ ਨੂੰ ਭਖਾਉਂਦਿਆਂ ਨੇੜਲੇ ਪਿੰਡ ਸਮਾਓਂ ਦੇ ਡੇਰਾ ਬਾਬਾ ਪ੍ਰੇਮ ਦਾਸ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾਖਿਲਾਫੀ ਹੀ ਨਹੀਂ ਕੀਤੀ ਸਗੋਂ ਪਹਿਲਾਂ ਤੋਂ ਹਾਸਲ ਪ੍ਰਸ਼ਾਸਨਿਕ ਸਹੂਲਤਾਂ ਨੂੰ ਵੀ ਖੋਹਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭੀਖੀ ਬਲਾਕ ਦੇ ਤੋੜਨ ਨਾਲ ਜਿੱਥੇ 33 ਪਿੰਡਾਂ ਦੇ ਲੋਕ ਪ੍ਰਸ਼ਾਸਨਿਕ ਸੇਵਾਵਾਂ ਤੇ ਮੁੱਢਲੀ ਸੇਵਾਵਾਂ ਤੋਂ ਵਾਂਝੇ ਹੋਏ ਹਨ ਉੱਥੇ ਉਨ੍ਹਾਂ ਦੇ ਲੋਕਤੰਤਰਿਕ ਹੱਕਾਂ ਨੂੰ ਵੀ ਮਾਰਿਆ ਹੈ ਅਤੇ ਲੋਕ ਬਲਾਕ ਸੰਮਤੀ ਦੀ ਚੋਣ ਤੋਂ ਵੀ ਵਿਰਵੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਬਾਗ ਡੋਰ ਕਾਂਗਰਸ ਦੇ ਹੱਥ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਭੀਖੀ ਨੂੰ ਸਬ-ਡਵੀਜ਼ਨ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਦੀਆਂ ਸਿਹਤ ਸੇਵਾਵਾਂ ਪ੍ਰਤੀ ਤਲਖ ਟਿੱਪਣੀ ਕਰਦਿਆਂ ਕਿਹਾ ਕਿ ਮਾਨਸਾ-ਪਟਿਆਲਾ ਸੜਕ ’ਤੇ ਹਲਕੇ ਦੇ ਪਿੰਡ ਹਮੀਰਗੜ੍ਹ ਢੈਪਈ, ਭੀਖੀ ਤੇ ਖਿਆਲਾ ਕਲਾਂ ਦੇ ਹਸਪਤਾਲਾਂ ਦੇ ਮੰਦੇ ਹਾਲ ਹਨ। ਸਥਿਤੀ ਉਦੋਂ ਗੰਭੀਰ ਹੋ ਜਾਂਦੀ ਹੈ ਜਦੋਂ ਇੱਥੇ ਕੋਈ ਸੜਕੀ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਰਾਮਪਾਲ ਢੈਪਈ ਦੇ ਯਤਨਾਂ ਸਦਕਾ ਤਤਕਾਲ ਸਿਹਤ ਮੰਤਰੀ ਰਮੇਸ਼ ਡੋਗਰਾ ਵਲੋਂ ਭੀਖੀ ਵਿਖੇ 25 ਬਿਸਤਰਿਆਂ ਦਾ ਹਸਪਤਾਲ ਸਥਾਪਿਤ ਕੀਤਾ ਗਿਆ ਸੀ। ਅੱਜ ਜਦੋਂ ਉਹ ਹਸਪਤਾਲ ਦੀ ਹਾਲਤ ਦੇਖਦੇ ਹਨ ਤਾਂ ਉਨ੍ਹਾਂ ਦਾ ਦਿਲ ਬਲੂਦਰਿਆਂ ਜਾਂਦਾ ਹੈ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਨੂੰ ਅਨੈਤਿਕ ਦੱਸਦਿਆਂ ਕਿਹਾ ਕਿ ਕਿਸਾਨਾਂ ਦੀ ਦੁਸ਼ਮਣ ਪਾਰਟੀ ਭਾਜਪਾ ਨਾਲ ਗੱਠਜੋੜ ਕਰ ਕੇ ਅਕਾਲੀ ਦਲ ਨੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ 800 ਕਿਸਾਨਾਂ ਦੀ ਸ਼ਹਾਦਤ ਨਾਲ ਗੱਦਾਰੀ ਕੀਤੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸ ਆਗੂ ਹਰਬੰਸ ਸਿੰਘ ਗਾਗੋਵਾਲ, ਮਨਜੀਤ ਸਿੰਘ ਰਾਣਾ, ਮੱਖਣ ਹਾਜੀ ਤੋਂ ਇਲਾਵਾ ਪ੍ਰਗਟ ਸਿੰਘ ਚਹਿਲ, ਨਿਰਮਲ ਸਿੰਘ ਨੰਬਰਦਾਰ, ਲਾਲ ਸਿੰਘ ਪੰਚ, ਬਲਵਿੰਦਰ ਸਿੰਘ ਸਮਾਓਂ, ਗੁਲਜਾਰ ਸਿੰਘ, ਤਾਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਟੂ ਦੀ ਜਨਰਲ ਬਾਡੀ ਮੀਟਿੰਗ ਅੱਜ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ 6 ਦੀ ਮਜ਼ਦੂਰ ਕਿਰਤੀ ਮਹਾਂ-ਪੰਚਾਇਤ ਸੰਬੰਧੀ ਤਿਆਰੀ ਮੀਟਿੰਗਾਂ
Ad Position 24