ਮਾਨਸਾ, 26 ਨਵੰਬਰ (ਸ.ਰਿ.)- ਸੈਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੀ ਜਨਰਲ ਬਾਡੀ ਮੀਟਿੰਗ 27 ਨਵੰਬਰ ਨੂੰ ਸਵੇਰੇ 11 ਵਜੇ ਸਥਾਨਕ ਬਾਲ ਭਵਨ ਵਿਖੇ ਕੀਤੀ ਜਾਵੇਗੀ, ਜਿਸ ’ਚ ਸੂਬਾ ਪ੍ਰਧਾਨ ਕਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਦੌਰਾਨ 1 ਤੇ 2 ਦਸੰਬਰ ਦੇ ਦਿੱਲੀ ਸੰਸਦ ਘਿਰਾਓ ਸਮੇਤ ਹੋਰ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦਿੱਤੀ।