27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਤਾ ਪ੍ਰੀਤਮ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸਿੱਖਿਆ ਵਿਭਾਗ ’ਚ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਡਾ. ਜਸਵੀਰ ਸਿੰਘ ਦੀ ਮਾਤਾ ਪ੍ਰੀਤਮ ਕੌਰ (80) ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਸ ਪਰਿਵਾਰ ਦਾ ਸਮਾਜ ਤੇ ਸਿੱਖਿਆ ਖੇਤਰ ’ਚ ਵੱਡਾ ਯੋਗਦਾਨ ਹੈ।

Ad Position 21
No active advertisement
ਅਜੀਤ ਡੈਸਕ 27-11-2026
ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸਿੱਖਿਆ ਵਿਭਾਗ ’ਚ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਡਾ. ਜਸਵੀਰ ਸਿੰਘ ਦੀ ਮਾਤਾ ਪ੍ਰੀਤਮ ਕੌਰ (80) ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਸ ਪਰਿਵਾਰ ਦਾ ਸਮਾਜ ਤੇ ਸਿੱਖਿਆ ਖੇਤਰ ’ਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਨੇ ਜਿੱਥੇ ਆਪਣਾ ਪੁੱਤਰ ਨੂੰ ਉੱਚ ਵਿੱਦਿਆ ਹਾਸਲ ਕਰਵਾਈ ਉੱਥੇ ਉਨ੍ਹਾਂ ਦੀ ਨੂੰਹ ਸੁਖਪਾਲਜੀਤ ਕੌਰ ਵੀ ਸਿੱਖਿਆ ਵਿਭਾਗ ’ਚ ਤਾਇਨਾਤ ਹਨ। ਉਨ੍ਹਾਂ ਆਖਿਆ ਕਿ ਨਿੱਤਨੇਮੀ ਮਾਤਾ ਪ੍ਰੀਤਮ ਕੌਰ ਦੇ ਕਦਮਾਂ ਸਦਕਾ ਹੀ ਉਨ੍ਹਾਂ ਦਾ ਪੋਤਰਾ ਪੁਖਰਾਜ ਸਿੰਘ ਪੀ.ਐੱਚ.ਡੀ. ਕਰ ਰਿਹਾ ਹੈ ਜਦਕਿ ਪੋਤਰੀ ਬੀ.ਵੋਕ ਦਾ ਕੋਰਸ ਕਰ ਰਹੀ ਹੈ। ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮਾਤਾ ਗੁਜਰੀ ਜੀ ਭਲਾਈ ਕੇਂਦਰ, ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਤੋਂ ਇਲਾਵਾ ਡਿਪਟੀ ਡੀ.ਈ.ਓ. ਪਰਮਜੀਤ ਸਿੰਘ ਭੋਗਲ, ਮਾ. ਕੁਲਵੰਤ ਸਿੰਘ, ਗਿਆਨੀ ਹਰਦੇਵ ਸਿੰਘ, ਗਿਆਨੀ ਨਿਧਾਨ ਸਿੰਘ ਨੇ ਕਿਹਾ ਕਿ ਲੋਕਾਈ ਨੂੰ ਅਪੀਲ ਕੀਤੀ ਕਿ ਉਹ ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਅੱਗੇ ਆਉਣ ਤੇ ਸਮਾਜ ’ਚ ਨੈਤਿਕ ਕਦਰਾਂ-ਕੀਮਤਾਂ ਰੱਖਣ ਨੂੰ ਆਪਣਾ ਫਰਜ਼ ਸਮਝਣ। ਇਸ ਮੌਕੇ ਵੱਡੀ ਗਿਣਤੀ ’ਚ ਪਤਵੰਤੇ ਤੇ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਲਈ ਨਕਲੀ ਅੰਗਾਂ ਦਾ ਮੁਫ਼ਤ ਨਾਪ ਕੈਂਪ ਕੱਲ੍ਹ ਤੋਂ
Ad Position 24