ਵਿਸ਼ੇਸ਼ ਸੈਮੀਨਾਰ ਕਰਵਾਇਆ
ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਸਥਾਨਕ ਐਸ. ਡੀ.
ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਸਥਾਨਕ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਸੈਮੀਨਾਰ ਕਰਵਾਇਆ ਗਿਆ। ਸ਼ੁਰੂਆਤ ਕਲੱਬ ਪ੍ਰਧਾਨ ਪਰਮਿੰਦਰ ਗੋਇਲ ਨੂੰ ਕਾਲਰ ਪਹਿਨਾਉਣ ਉਪਰੰਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਮੁੱਖ ਸਲਾਹਕਾਰ ਤੇ ਸਾਬਕਾ ਗਵਰਨਰ ਪ੍ਰੇਮ ਅਗਰਵਾਲ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾ ਰੋਕਣ ਲਈ ਜਾਗਰੂਕਤਾ ਪੈਦਾ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਦੀਆਂ ਹਨ। ਮੁੱਖ ਬੁਲਾਰੇ ਡਾ. ਗੁਰਪ੍ਰੀਤ ਕੌਰ ਤੇ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਔਰਤਾਂ ਨਾਲ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਅਨਿਆਂ ਖਿਲਾਫ ਆਵਾਜ਼ ਉਠਾਉਣਾ ਸਮੇਂ ਦੀ ਲੋੜ ਹੈ। ਕਾਲਜ ਪ੍ਰਿੰਸੀਪਲ ਗਰਿਮਾ ਮਹਾਜਨ ਨੇ ਕਿਹਾ ਕਿ ਹਰ ਲੜਕੀ ਨੂੰ ਬਿਨਾਂ ਕਿਸੇ ਡਰ ਤੋਂ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸੁਪਨੇ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਆਈ.ਐਮ.ਏ. ਦੇ ਜਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਔਰਤਾਂ ਵਿਰੁੱਧ ਹਿੰਸਾ ਰੋਕਣ ਲਈ ਵੱਖ-ਵੱਖ ਐਕਟਾਂ ਦਾ ਜ਼ਿਕ ਰ ਕੀਤਾ। ਸੈਮੀਨਾਰ ਦੇ ਚੇਅਰਮੈਨ ਹਰੀਸ਼ ਗਰਗ, ਰਾਕੇਸ਼ ਸੇਠੀ, ਰਮੇਸ਼ ਜਿੰਦਲ, ਅਮਿਤ ਗੋਇਲ, ਮਨੋਜ ਗੋਇਲ ਜੀਵਨ ਸਿੰਗਲਾ, ਭੂਸ਼ਨ ਜਿੰਦਲ, ਪ੍ਰਾਚੀ ਗੋਇਲ, ਰੇਣੂ ਅਗਰਵਾਲ, ਪ੍ਰੋਫੈਸਰ ਸਿੰਮੀ, ਕਾਮਨੀ ਗੋਇਲ, ਪੱਲਵੀ ਆਦਿ ਹਾਜ਼ਰ ਸਨ।