27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਬੁਢਲਾਡਾ ਵਿਖੇ ਵਰਕਰਾਂ ਨੇ ਵੰਡੇ ਲੱਡੂ

ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਥਾਨਕ ਦਫ਼ਤਰ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਅਤੇ ਭਾਜਪਾ ਦੇ ਮੰਡਲ ਪ੍ਰਧਾਨ ਨੋਨਾ ਘੰਢ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਤੈਅ ਕਰੇਗਾ ਤੇ ਆਉਣ ਵਾਲੇ ਸਮੇਂ ’ਚ ਅਹਿਮ ਭੂਮਿਕਾ ਨਿਭਾਏਗਾ।

Ad Position 21
No active advertisement
ਅਜੀਤ ਡੈਸਕ 27-11-2026
ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਥਾਨਕ ਦਫ਼ਤਰ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਅਤੇ ਭਾਜਪਾ ਦੇ ਮੰਡਲ ਪ੍ਰਧਾਨ ਨੋਨਾ ਘੰਢ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਤੈਅ ਕਰੇਗਾ ਤੇ ਆਉਣ ਵਾਲੇ ਸਮੇਂ ’ਚ ਅਹਿਮ ਭੂਮਿਕਾ ਨਿਭਾਏਗਾ। ਹਲਕਾ ਕੋਆਰਡੀਨੇਟਰ ਜਤਿੰਦਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ ਕਲਾਂ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਦਫ਼ਤਰ ਇੰਚਾਰਜ ਚਰਨਜੀਤ ਸਿੰਘ ਝਲਬੁਟੀ, ਤਾਰਾ ਸਿੰਘ ਵਿਰਦੀ, ਭਾਜਪਾ ਦੇ ਜ਼ਿਲ੍ਹਾ ਆਗੂ ਸੁਖਦਰਸ਼ਨ ਸ਼ਰਮਾ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ, ਭੁਪਿੰਦਰ ਸਿੰਘ ਨੰਬਰਦਾਰ, ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬਲਵੀਰ ਕੌਰ, ਸਾਬਕਾ ਸਰਪੰਚ ਹੰਸਾ ਸਿੰਘ ਅਹਿਮਦਪੁਰ, ਮੇਵਾ ਸਿੰਘ ਦੋਦੜਾ, ਕੌਂਸਲਰ ਸੁਖਵਿੰਦਰ ਕੌਰ ਸੁੱਖੀ, ਭਾਜਪਾ ਆਗੂ ਯਸ਼ਪਾਲ ਗਰਗ, ਮਹਿਲਾ ਮੋਰਚਾ ਦੀ ਆਗੂ ਸੁਨੀਤਾ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਹੈਲਥ ਮਿਸ਼ਨ ਦੇ ਕਰਮਚਾਰੀਆਂ ਦਾ ਧਰਨਾ 16ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਵਿਸ਼ੇਸ਼ ਸੈਮੀਨਾਰ ਕਰਵਾਇਆ
Ad Position 24