ਕੌਮੀ ਹੈਲਥ ਮਿਸ਼ਨ ਦੇ ਕਰਮਚਾਰੀਆਂ ਦਾ ਧਰਨਾ 16ਵੇਂ ਦਿਨ ਵੀ ਜਾਰੀ
ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.
ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਸ਼ੁਰੂ ਕੀਤਾ ਧਰਨਾ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕੰਮ-ਕਾਜ ਠੱਪ ਰੱਖਿਆ। ਰੋਸ ਧਰਨੇ ’ਚ ਸੀ.ਐਚ.ਸੀ. ਖਿਆਲਾ ਕਲਾਂ, ਸਰਦੂਲਗੜ੍ਹ, ਬੁਢਲਾਡਾ ਅਤੇ ਮਾਨਸਾ ਆਦਿ ਬਲਾਕਾਂ ਵਲੋਂ ਇਕਜੁੱਟਤਾ ਤੇ ਦ੍ਰਿੜ੍ਹ ਇਰਾਦੇ ਨਾਲ ਸ਼ਮੂਲੀਅਤ ਕੀਤੀ ਗਈ। ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਅਨੁਸਾਰ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੈਨਲ ਮੀਟਿੰਗਾਂ ਤੈਅ ਕੀਤੀਆਂ ਗਈਆਂ ਸਨ, ਜੋ ਹਰ ਵਾਰ ਬੇਸਿੱਟਾ ਨਿਕਲੀਆਂ। ਸੰਬੋਧਨ ਕਰਦਿਆਂ ਮਨਦੀਪ ਕੌਰ ਠੂਠਿਆਂਵਾਲੀ, ਹਰਸਿਮਰਨ ਸਿੰਘ ਸਰਦੂਲਗੜ੍ਹ, ਰਵਿੰਦਰ ਕੁਮਾਰ ਫਫੜੇ ਭਾਈਕੇ ਨੇ ਕਿਹਾ ਕਿ ਸਰਕਾਰ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਦੌਰਾਨ ਮੰਗਾਂ ਦੇ ਹੱਲ ਸਬੰਧੀ ਭਰੋਸੇ ਦਿੱਤੇ ਜਾਂਦੇ ਰਹੇ ਹਨ ਅਤੇ ਫਿਰ ਮੀਟਿੰਗਾਂ ਮੁਲਤਵੀ ਹੋਣ ਕਰ ਕੇ ਕਰਮਚਾਰੀਆਂ ਦੇ ਪੱਲੇ ਕੁਝ ਨਹੀਂ ਪਿਆ। ਉਨ੍ਹਾਂ ਕਿਹਾ ਕਿ ਸਿਰਫ਼ ਭਰੋਸਿਆਂ ਨਾਲ ਗੱਲ ਨਹੀਂ ਬਣੇਗੀ ਬਲਕਿ ਮੁਲਾਜ਼ਮਾਂ ਨੂੰ ਹੱਕਾਂ ਲਈ ਲਿਖਤੀ ਅਤੇ ਠੋਸ ਫੈਸਲਾ ਚਾਹੀਦਾ ਹੈ। ਯੂਨੀਅਨ ਆਗੂ ਅਮਨਦੀਪ ਕੌਰ ਨੇ ਕਿਹਾ ਕਿ ਸੰਘਰਸ਼ ਨੂੰ ਪੜਾਅਵਾਰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਲਵਲੀ ਗੋਇਲ, ਵਰਿੰਦਰ ਮਹਿਤਾ, ਜਗਦੇਵ ਸਿੰਘ, ਹੈਰੀ ਗੋਇਲ, ਜ ਗਸੀਰ ਕੌਰ, ਅਮਨਦੀਪ ਕੌਰ, ਜੋਤੀ ਰਾਣੀ, ਮਨਦੀਪ ਕੌਰ, ਮਨਪ੍ਰੀਤ ਸਿੰਘ, ਰਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਰਮਨਦੀਪ ਕੌਰ, ਪ੍ਰਭਜੋਤ ਕੌਰ, ਭੂਸ਼ਨ ਕੁਮਾਰ, ਡਾ. ਵਿਸ਼ਵਜੀਤ ਸਿੰਘ, ਕਿਰਨਦੀਪ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।