26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਿੱਖਿਆ ਸੰਸਥਾਵਾਂ ’ਚ ਸੰਵਿਧਾਨ ਦਿਵਸ ਮਨਾਇਆ

ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਅਤੇ ਐਨ. ਐਸ.

Ad Position 21
No active advertisement
ਰੌਇਲ ਕਾਲਜ ਬੁਢਲਾਡਾ ਵਿਖੇ ਸੰਵਿਧਾਨ ਦੀ ਪ੍ਰਤੀਬੱਧਤਾ ਸਬੰਧੀ ਸਹੁੰ ਚੁੱਕਦੇ ਹੋਏ ਵਿਦਿਆਰਥੀ। ਤਸਵੀਰ : ਟੋਨੀ ਬੁਢਲਾਡਾ 27-11-2026
ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਅਤੇ ਐਨ.ਐਸ.ਐਸ. ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਮੁੱਖ ਬੁਲਾਰੇ ਡਾ. ਰਾਵਿੰਦਰ ਸਿੰਘ ਮੁਖੀ ਰਾਜਨੀਤੀ ਸ਼ਾਸਤਰ ਵਿਭਾਗ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਲਾਸਾਨੀ ਸ਼ਹਾਦਤਾਂ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਭਾਰਤ ਨੂੰ ਸਰਵਉੱਚ ਕਾਨੂੰਨ ਸੰਵਿਧਾਨ ਦੇ ਰੂਪ ’ਚ ਮਿਲਿਆ ਹੈ। ਬੀ.ਏ. ਸਮੈਸਟਰ 5ਵਾਂ ਦੀ ਵਿਦਿਆਰਥਣ ਦਲਜੀਤ ਕੌਰ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ। ਲੇਖ ਲਿਖਣ ਮੁਕਾਬਲੇ ’ਚੋਂ ਹਰਮਨਪ੍ਰੀਤ ਕੌਰ ਨੇ ਪਹਿਲਾ, ਕਰਮਜੀਤ ਕੌਰ ਨੇ ਦੂਜਾ ਅਤੇ ਅਜੇਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣ ਟੀਸ਼ਾ ਸ਼ਰਮਾ, ਪ੍ਰਦੀਪ ਕੌਰ, ਪ੍ਰਿੰਸ, ਗੁੱਡੀ ਕੌਰ, ਇਸ਼ਪਿੰਦਰ ਸਿੰਘ, ਨਵਜੋਤ ਕੌਰ, ਇੰਦਰਜੀਤ ਕੌਰ, ਦਲਜੀਤ ਕੌਰ, ਮਨੋਜ ਕੁਮਾਰ, ਜਗਦੇਵ ਸਿੰਘ, ਹਰਮੀਤ ਸਿੰਘ ਤੇ ਰਮਨਦੀਪ ਸਿੰਘ ਨੇ ਵੀ ਲੇਖ ਮੁਕਾਬਲੇ ’ਚ ਹਿੱਸਾ ਲਿਆ। ਨਿਰੀਖਕ ਦੀ ਭੂਮਿਕਾ ਡਾ. ਸੀਮਾ ਜਿੰਦਲ ਨੇ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਕਰਵਾਉਣ ’ਚ ਸਵੀਪ ਦੇ ਮੈਂਬਰਾਂ ਦਾ ਵੀ ਯੋਗਦਾਨ ਰਿਹਾ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਆਸ਼ੂ ਗਰਗ ਅਤੇ ਡਾ. ਅਮਨਦੀਪ ਸਿੰਘ ਤੋਂ ਇਲਾਵਾ ਪ੍ਰੋਫੈਸਰ ਲੋਕੇਸ਼ ਗਰਗ ਹਾਜ਼ਰ ਸਨ। ਸਰਕਾਰੀ ਸਕੂਲ ਝੁਨੀਰ ਝੁਨੀਰ ਤੋਂ ਸੰਜੀਵ ਸਿੰਗਲਾ ਅਨੁਸਾਰ : ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਸੰਘਰਸ਼ ਸਦਕਾ ਭਾਰਤੀ ਔਰਤਾਂ ਆਜ਼ਾਦੀ ਦਾ ਨਿੱਘ ਮਾਨਣ ਦੇ ਨਾਲ ਹੀ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰ ਕੇ ਦੇਸ਼ ਤੇ ਸ ਮਾਜ ਦੇ ਵਿਕਾਸ ’ ਚ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਅਧਿਆਪਕ ਨਛੱਤਰ ਸਿੰਘ ਫਤਿਹਪੁਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ, ਲੇਖਾਕਾਰ ਸਤੀਸ਼ ਕੁਮਾਰ ਆਦਿ ਹਾਜ਼ਰ ਸਨ। ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ - ਐੱਨ.ਐੱਸ.ਐੱਸ. ਯੂਨਿਟ ਵਲੋਂ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸੰਵਿਧਾਨ ਦਿਵਸ ਦੀ ਮਨਾਇਆ ਗਿਆ। ਪ੍ਰੋ. ਰਣਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਹਾਜ਼ਰੀਨ ਨੂੰ ਸੰਵਿਧਾਨਕ ਦੀ ਪ੍ਰਤੀਬੱਧਤਾ ਸੰਬੰਧੀ ਸਹੁੰ ਚੁਕਵਾਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ, ਪ੍ਰੋ. ਹਰਵਿੰਦਰ ਸਿੰਘ ਅਤੇ ਪ੍ਰੋ. ਸਤਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਮੰਦਰ ਭੀਖੀ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਪ੍ਰਸ਼ਨ ਮੰਚ ਮੁਕਾਬਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਥੀਮ ’ਚ ਸਰਕਾਰੀ ਹਾਈ ਸਕੂਲ ਗੁੜੱਦੀ ਦੇ ਪਾੜ੍ਹੇ ਮੋਹਰੀ
Ad Position 24