26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ/ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸੀ. ਡੀ.

Ad Position 21
No active advertisement
ਅਜੀਤ ਡੈਸਕ 27-11-2026
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸੀ. ਡੀ. ਪੀ. ਓ. ਮੈਡਮ ਜੋਤੀ ਕਾਲੜਾ ਨੇ ਲੰਘੇ ਦਿਨ ਸਥਾਨਕ ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਦੇ ਹਾਲ ਵਿਚ ਹੋਏ ਇੱਕ ਸਮਾਗਮ ਦੌਰਾਨ ਜਿੱਥੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਉੱਥੇ ਬਲਾਕ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿਚ ਨਵ-ਨਿਯੁਕਤ 12 ਆਂਗਣਵਾੜੀ ਵਰਕਰਾਂ ਅਤੇ 26 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਦੂਜੇ ਪਾਸੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਗੁਰਪ੍ਰੀਤ ਕੌਰ ਗੋਲੇਵਾਲਾ, ਮਨਪ੍ਰੀਤ ਕੌਰ ਬਹਿਮਣ ਕੌਰ ਸਿੰਘ, ਸਮੀਨਾ ਨਥੇਹਾ, ਸ਼ੁਵਿੰਦਰਜੀਤ ਕੌਰ ਜੱਜਲ, ਲਵਪ੍ਰੀਤ ਕੌਰ ਕਲਾਲਵਾਲਾ ਤੇ ਹੋਰ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਲ ਸੁਪਰਵਾਈਜ਼ਰ ਪਰਮਪਾਲ ਕੌਰ, ਸੁਖਪਾਲ ਕੌਰ, ਅਮਨਦੀਪ ਕੌਰ, ਸਿਮਰਜੀਤ ਕੌਰ , ਮਨਵੀਨ ਕੌਰ, ਘਣਸਾਮ ਸ਼ਰਮਾ ਸੀਨੀਅਰ ਸਹਾਇਕ, ਕਮਲਜੀਤ ਸਿੰਘ ਕਲਰਕ ਸਮੇਤ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰ ਤੇ ਹੈਲਪਰਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਨੇ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ ਅਗਲੀ ਖ਼ਬਰ ਸ਼ੈਮਰੌਕ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24