ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਵਿਕਾਸ ਦੀ ਲੀਹ ’ਤੇ ਪਰਤੇਗਾ- ਗੁਰਮੀਤ ਸਿੰਘ ਸੰਧੂ
ਸੰਗਤ ਮੰਡੀ, 26 ਨਵੰਬਰ (ਸੁਖਤੇਜ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ਦਿਹਾਤੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਭਾਵੀ ਉਮੀਦਵਾਰ ਗੁਰਮੀਤ ਸਿੰਘ ਸੰਧੂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਪਥਰਾਲਾ, ਨਰ ਸਿੰਘ ਕਾਲੋਨੀ, ਡੂੰਮਵਾਲੀ, ਚੱਕ ਰੁਲਦੂ ਸਿੰਘ ਵਾਲਾ, ਕੁਟੀ ਕਿਸ਼ਨਪੁਰਾ, ਫ਼ਰੀਦਕੋਟ ਕੋਟਲੀ, ਜੱਸੀ ਬਾਗਵਾਲੀ, ਸਰਦਾਰਗੜ੍ਹ ਵਿਚ ਲੋਕਾਂ ਨਾਲ ਰੂ-ਬਰੂ ਹੁੰਦਿਆਂ ਕੀਤਾ।
ਹ
ਹਲਕੇ ਦੇ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਗੁਰਮੀਤ ਸਿੰਘ ਸੰਧੂ। ਤਸਵੀਰ: ਸੁਖਤੇਜ ਧਾਲੀਵਾਲ
27-11-2026
ਸੰਗਤ ਮੰਡੀ, 26 ਨਵੰਬਰ (ਸੁਖਤੇਜ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ਦਿਹਾਤੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਭਾਵੀ ਉਮੀਦਵਾਰ ਗੁਰਮੀਤ ਸਿੰਘ ਸੰਧੂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਪਥਰਾਲਾ, ਨਰ ਸਿੰਘ ਕਾਲੋਨੀ, ਡੂੰਮਵਾਲੀ, ਚੱਕ ਰੁਲਦੂ ਸਿੰਘ ਵਾਲਾ, ਕੁਟੀ ਕਿਸ਼ਨਪੁਰਾ, ਫ਼ਰੀਦਕੋਟ ਕੋਟਲੀ, ਜੱਸੀ ਬਾਗਵਾਲੀ, ਸਰਦਾਰਗੜ੍ਹ ਵਿਚ ਲੋਕਾਂ ਨਾਲ ਰੂ-ਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ ਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸੰਧੂ ਨੇ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ ਮਾਨ ਸਰਕਾਰ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਨਿਰਾਸ਼ ਹਨ ਤੇ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਮੁੜ ਹੋਏ ਸਿਆਸੀ ਗੱਠਜੋੜ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕੁਰਸੀ ਦੀ ਲਾਲਸਾ ਵਿਚ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੇ ਉਲਟ ਜਾਣ ਵਾਲੀ ਭਾਜਪਾ ਨਾਲ ਮੁੜ ਸਾਂਝ ਪਾ ਲਈ ਹੈ। ਉਨ੍ਹਾਂ ਕਿਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੀ ਸਿਆਸਤ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ 2027 ਵਿਚ ਨਵਾਂ ਇਤਿਹਾਸ ਸਿਰਜੇਗੀ।