ਅਕਾਲੀ ਤੇ ਭਾਜਪਾ ਆਗੂਆਂ ਨੇ ਗੱਠਜੋੜ ਦੀ ਲੱਡੂ ਵੰਡ ਕੇ ਖੁਸ਼ੀ ਮਨਾਈ
ਬਰੇਟਾ, 26 ਨਵੰਬਰ (ਜੀਵਨ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਤਹਿਤ ਹੋਏ ਸਮਝੌਤੇ ਦੀ ਖੁਸ਼ੀ ’ਚ ਇੱਥੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਕਰਾਰੀ ਹਾਰ ਹੋਵੇਗੀ।
ਬਰੇਟਾ, 26 ਨਵੰਬਰ (ਜੀਵਨ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਤਹਿਤ ਹੋਏ ਸਮਝੌਤੇ ਦੀ ਖੁਸ਼ੀ ’ਚ ਇੱਥੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਕਰਾਰੀ ਹਾਰ ਹੋਵੇਗੀ। ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਬਰੇਟਾ ਨੇ ਕਿਹਾ ਕਿ ਲੋਕਾਂ ਦੀ ਮੰਗ ਆਨੁਸਾਰ ਹੀ ਪਾਰਟੀਆਂ ਦਾ ਗੱਠਜੋੜ ਹੋਇਆ ਹੈ। ਇਸ ਮੌਕੇ ਅਕਾਲੀ ਦਲ ਦੇ ਜਤਿੰਦਰ ਸਿੰਘ ਸੋਢੀ, ਬਲਦੇਵ ਸਿੰਘ ਸਿਰਸੀਵਾਲਾ, ਗੁਰਚਰਨ ਸਿੰਘ ਦਿਆਲਪੁਰਾ, ਗੁਰਜੀਤ ਸਿੰਘ ਬਹਾਦਰਪੁਰ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਜਸਵੀਰ ਸਿੰਘ ਜੱਸੂ ਕੁੱਲਰੀਆਂ, ਕੇਸਰ ਸਿੰਘ ਬਰੇਟਾ, ਸਿਕੰਦਰ ਸਿੰਘ ਬਰੇਟਾ, ਜਗਜੀਤ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ ਗੋਬਿੰਦਪੁਰਾ, ਭਾਜਪਾ ਦੇ ਮੰਡਲ ਪ੍ਰਧਾਨ ਰਾਜ ਕੁਮਾਰ ਬਾਂਸਲ, ਸੂਰਜ ਪ੍ਰਕਾਸ਼ ਆਦਿ ਹਾਜ਼ਰ ਸਨ।