27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕ ਵਲੋਂ ਵੱਖ-ਵੱਖ ਸਕੂਲਾਂ ’ਚ ਕਲਾਸ ਰੂਮਾਂ ਅਤੇ ਵੋਕੇਸ਼ਨਲ ਵਰਕਸ਼ਾਪ ਦਾ ਉਦਘਾਟਨ

ਬੁਢਲਾਡਾ/ਬਰੇਟਾ, 27 ਨਵੰਬਰ (ਸੁਨੀਲ ਮਨਚੰਦਾ/ਪਾਲ ਸਿੰਘ ਮੰਡੇਰ)- ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਕੁੱਲ 32 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲ ਬਖਸ਼ੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਵਿਖੇ ਤਿਆਰ ਕੀਤੇ ਵੋਕੇਸ਼ਨਲ ਐਜੂਕੇਸ਼ਨ ਕਲਾਸ ਰੂਮ-ਕਮ-ਵਰਕਸ਼ਾਪ ਅਤੇ 2 ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਹ ਮਨਚਾਹੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਦੇ ਹਨ।

Ad Position 21
No active advertisement
ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਵਿਖੇ ਵੋਕੇਸ਼ਨਲ ਵਰਕਸ਼ਾਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ। ਤਸਵੀਰ : ਟੋਨੀ ਬੁਢਲਾਡਾ 28-11-2026
ਬੁਢਲਾਡਾ/ਬਰੇਟਾ, 27 ਨਵੰਬਰ (ਸੁਨੀਲ ਮਨਚੰਦਾ/ਪਾਲ ਸਿੰਘ ਮੰਡੇਰ)- ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਕੁੱਲ 32 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲ ਬਖਸ਼ੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਵਿਖੇ ਤਿਆਰ ਕੀਤੇ ਵੋਕੇਸ਼ਨਲ ਐਜੂਕੇਸ਼ਨ ਕਲਾਸ ਰੂਮ-ਕਮ-ਵਰਕਸ਼ਾਪ ਅਤੇ 2 ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਹ ਮਨਚਾਹੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ’ਚ ਕਲਿਆਣਕਾਰੀ ਅਤੇ ਲੋਕ-ਪੱਖੀ ਉਪਰਾਲਿਆਂ ਰਾਹੀਂ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਬਲਬੀਰ ਸਿੰਘ, ਉਪ ਚੇਅਰਮੈਨ ਕੁਲਵੰਤ ਸਿੰਘ, ਸਰਪੰਚ ਕੁਲਦੀਪ ਸਿੰਘ ਹੈੱਡਮਾਸਟਰ ਮਨਦੀਪ ਸਿੰਘ ਸਰਾਂ, ਇੰਚਾਰਜ ਪ੍ਰਿੰਸੀਪਲ ਅਸ਼ਵਨੀ ਕੁਮਾਰ, ਲੈਕਚਰਾਰ ਰਾਜ ਖਾਨ, ਕੁਲਵਿੰਦਰ ਸਿੰਘ, ਹੈੱਡ ਟੀਚਰ ਹਰਵਿੰਦਰ ਹੈਪੀ, ਤਰਸੇਮ ਸਿੰਘ ਬੋੜਾਵਾਲ, ਐਸ.ਐਮ.ਸੀ. ਚੇਅਰਮੈਨ ਗੁਰਵਿੰਦਰ ਸਿੰਘ, ਪੰਚ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਤੀ ‘ਪ੍ਰਵੀਨ’ ਨੇ ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਹਲਕੇ ਦੇ ਸਿਆਸੀ ਗਲਿਆਰਿਆਂ ਤੇ ਵੋਟਰਾਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ... ਕੀ ਡਾ. ਨਿਸ਼ਾਨ ਸਿੰਘ ਦਾ ਤੀਰ ਨਿਸ਼ਾਨੇ ’ਤੇ ਵ...
Ad Position 24