ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ
ਮਾਨਸਾ, 27 ਨਵੰਬਰ (ਵਿ. ਪ੍ਰਤੀ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਮਾਨਸਾ, 27 ਨਵੰਬਰ (ਵਿ.ਪ੍ਰਤੀ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਖ਼ਜ਼ਾਨਚੀ ਜਸਪ੍ਰੀਤ ਸਿੰਘ, ਉਪ ਪ੍ਰਧਾਨ ਦਾਵਿੰਦਰ ਸਿੰਘ ਅਤੇ ਸਰਪ੍ਰਸਤ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 22 ਨਵੰਬਰ ਦੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਉਪੰਰਤ ਯੂਨੀਅਨ ਦੀ ਮੁੱਖ ਮੰਤਰੀ ਦੇ ਪੀ.ਏ., ਮੁੱਖ ਸਕੱਤਰ ਅਤੇ ਹੋਰ ਸਰਕਾਰੀ ਨੁਮਾਇੰਦਿਆਂ ਨਾਲ 26 ਨਵੰਬਰ ਨੂੰ ਮੀਟਿੰਗ ਤੈਅ ਕਰਵਾਈ ਗਈ ਸੀ ਪਰ ਮੀਟਿੰਗ ਸਮੇਂ ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਫੈਲਿਆ ਹੋਇਆ ਹੈ। ਮੁਲਾਜ਼ਮਾਂ ਨੇ ਸੇਵਾ ਕੇਂਦਰ ਦਾ ਕੰਮ-ਕਾਜ ਵੀ ਠੱਪ ਰੱਖਿਆ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ 4 ਦਸੰਬਰ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਮੀਟਿੰਗ ਯਕੀਨੀ ਨਹੀਂ ਬਣਾਈ ਗਈ ਤਾਂ 4 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।