28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਮਰੀਕਾ ਨਾਲ ਵਪਾਰਕ ਸਮਝੌਤਾ ਕਿਸਾਨੀ ਤੇ ਸਹਾਇਕ ਧੰਦਿਆਂ ਲਈ ਘਾਤਕ-ਗੁਰਜੰਟ ਸਿੰਘ ਮਾਨਸਾ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਮਾਲਵਾ ਜ਼ੋਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਾਰਜਕਾਰੀ ਸੂਬਾ ਪ੍ਰਧਾਨ ਗੁਰਜੰਟ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਬੁਲਾਰਿਆਂ ਨੇ ਵੱਖ-ਵੱਖ ਏਜੰਡਿਆਂ ’ਤੇ ਵਿਚਾਰ-ਚਰਚਾ ਕਰਦਿਆਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਸਾਮਰਾਜੀ ਦਬਾਅ ਹੇਠ ਅਮਰੀਕਾ ਨਾਲ ਕੀਤੇ ਗਏ ਵਪਾਰਕ ਸਮਝੌਤੇ ਦਾ ਪੰਜਾਬ ਦੀ ਕਿਸਾਨੀ ਅਤੇ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦਿਆਂ ’ਤੇ ਬੇਹੱਦ ਮਾਰੂ ਅਸਰ ਪਵੇਗਾ।

Ad Position 21
No active advertisement
ਅਜੀਤ ਡੈਸਕ 29-11-2026
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਮਾਲਵਾ ਜ਼ੋਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਾਰਜਕਾਰੀ ਸੂਬਾ ਪ੍ਰਧਾਨ ਗੁਰਜੰਟ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਬੁਲਾਰਿਆਂ ਨੇ ਵੱਖ-ਵੱਖ ਏਜੰਡਿਆਂ ’ਤੇ ਵਿਚਾਰ-ਚਰਚਾ ਕਰਦਿਆਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਸਾਮਰਾਜੀ ਦਬਾਅ ਹੇਠ ਅਮਰੀਕਾ ਨਾਲ ਕੀਤੇ ਗਏ ਵਪਾਰਕ ਸਮਝੌਤੇ ਦਾ ਪੰਜਾਬ ਦੀ ਕਿਸਾਨੀ ਅਤੇ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦਿਆਂ ’ਤੇ ਬੇਹੱਦ ਮਾਰੂ ਅਸਰ ਪਵੇਗਾ। ਇਸ ਸਮਝੌਤੇ ਕਾਰਨ ਖੇਤੀ, ਡੇਅਰੀ ਅਤੇ ਪੋਲਟਰੀ ਫਾਰਮਿੰਗ ਵਰਗੇ ਧੰਦੇ ਪੂਰੀ ਤਰ੍ਹਾਂ ਤਬਾਹ ਹੋਣ ਦਾ ਖ਼ਦਸ਼ਾ ਹੈ, ਜਿਸ ਨਾਲ ਦੇਸੀ ਉਤਪਾਦਕ ਵਿਦੇਸ਼ੀ ਕੰਪਨੀਆਂ ਦੇ ਮੁਕਾਬਲੇ ’ਚੋਂ ਬਾਹਰ ਹੋ ਜਾਣਗੇ। ਇਸ ਤੋਂ ਇਲਾਵਾ ਆਮ ਲੋਕਾਂ ਦੀਆਂ ਰੋਜ਼ਾਨਾ ਵਰਤੋਂ ਦੀਆਂ ਖੁਰਾਕੀ ਵਸਤਾਂ ਦੀਆਂ ਕੀਮਤਾਂ ’ਚ ਵੀ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਦੇਸ਼ ਦਾ ਮਿਹਨਤਕਸ਼ ਵਰਗ ਲੱਕ-ਤੋੜਵੀਂ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਰਘੁਵੀਰ ਸਿੰਘ ਬੈਨੀਪਾਲ, ਗੁਰਨਾਮ ਸਿੰਘ ਭੀਖੀ ਤੇ ਪੈੱ੍ਰਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਾਰਪੋਰੇਟ ਪੱਖੀ ਤੇ ਕਿਸਾਨ-ਲੋਕ ਮਾਰੂ ਨੀਤੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕਿਸਾਨੀ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਲੋਕ-ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਕੁੱਲ ਹਿੰਦ ਕਿਸਾਨ ਮਹਾਂਸਭਾ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਕਤ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਰਤੀ ਜਨਤਾ ਪਾਰਟੀ ਨਾਲ ਕੀਤੇ ਗਏ ਸਿਆਸੀ ਸਮਝੌਤੇ ਅਤੇ ਉਸ ਤਹਿਤ ਸਹਿਮਤ ਹੋਏ ਲੋਕ-ਵਿਰੋਧੀ ਵਪਾਰਕ ਸਮਝੌਤਿਆਂ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਗੋਰਾ ਸਿੰਘ ਭੈਣੀਬਾਘਾ, ਅਮਰੀਕ ਸਿੰਘ ਫਫੜੇ ਭਾਈਕੇ, ਜਸਵੀਰ ਕੌਰ ਨੱਤ, ਭੋਲਾ ਸਿੰਘ ਸਮਾਓਂ, ਤਰਸੇਮ ਸਿੰਘ ਬਰਨਾਲਾ, ਗੁਰਵਿੰਦਰ ਸਿੰਘ ਜੈਤੋ, ਰਾਮਫਲ ਸਿੰਘ ਚੱਕ ਅਲੀਸ਼ੇਰ, ਦਰਸ਼ਨ ਸਿੰਘ ਬੱਲੂ ਮਾਜਰਾ, ਪਰਮਿੰਦਰ ਸਿੰਘ ਪਾਨੀ, ਕਰਨੈਲ ਸਿੰਘ ਮਾਨਸਾ, ਸਰਬਜੀਤ ਸਿੰਘ ਬਠਿੰਡਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ-ਲਖਵਿੰਦਰ ਸਿੰਘ ਮੂਸਾ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ
Ad Position 24