‘ਨਵੇਂ ਦਿਸਹੱਦੇ-2026’ ਪ੍ਰੋਗਰਾਮ ਤਹਿਤ ਮਾਨਸਾ ’ਚ ਰਾਜ ਪੱਧਰੀ ਮੁਕਾਬਲੇ 13 ਤੇ 14 ਨੂੰ
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ‘ਨਵੇਂ ਦਿਸਹੱਦੇ-2026’ ਪ੍ਰੋਗਰਾਮ ਤਹਿਤ ਸਥਾਨਕ ਗਊਸ਼ਾਲਾ ਭਵਨ ਵਿਖੇ 2 ਰੋਜ਼ਾ ਰਾਜ ਪੱਧਰੀ ਕਲਾ ਮੁਕਾਬਲੇ 13 ਤੇ 14 ਦਸੰਬਰ ਨੂੰ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦਾ ਪੋਸਟਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਅਤੇ ਵੈਭਵ ਚੌਧਰੀ ਐਸ.
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ‘ਨਵੇਂ ਦਿਸਹੱਦੇ-2026’ ਪ੍ਰੋਗਰਾਮ ਤਹਿਤ ਸਥਾਨਕ ਗਊਸ਼ਾਲਾ ਭਵਨ ਵਿਖੇ 2 ਰੋਜ਼ਾ ਰਾਜ ਪੱਧਰੀ ਕਲਾ ਮੁਕਾਬਲੇ 13 ਤੇ 14 ਦਸੰਬਰ ਨੂੰ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦਾ ਪੋਸਟਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਅਤੇ ਵੈਭਵ ਚੌਧਰੀ ਐਸ. ਐਸ. ਪੀ. ਮਾਨਸਾ ਵਲੋਂ ਜਾਰੀ ਕੀਤਾ ਗਿਆ। ਉਨ੍ਹਾਂ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਕਲਾਤਮਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ। ਮੰਚ ਦੇ ਚੇਅਰਮੈਨ ਐਡਵੋਕੇਟ ਡਾ ਸੰਦੀਪ ਘੰਡ, ਪ੍ਰਧਾਨ ਹਰਦੀਪ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਨੋਡਲ ਹਰਜੀਵਨ ਸਿੰਘ ਸਰਾਂ ਨੇ ਦੱਸਿਆ ਕਿ ਮੁਕਾਬਲਿਆਂ ’ਚ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਇਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਬਦ ਗਾਇਨ, ਕਵਿਤਾ ਉਚਾਰਨ, ਭਾਸ਼ਣ, ਲੋਕ ਗੀਤ, ਕਵੀਸ਼ਰੀ, ਸੁੰਦਰ ਲਿਖਾਈ, ਚਿੱਤਰਕਾਰੀ, ਸੋਲੋ ਡਾਂਸ, ਗਿੱਧਾ, ਭੰਗੜਾ, ਕੋਰੀਓਗ੍ਰਾਫੀ ਆਦਿ ਕਲਾਵਾਂ ਦੇ ਮੁਕਾਬਲੇ ਕਰਵਾਏ ਜਾਣਗੇ।