28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਰੇਟਾ ਦਾ ਰੇਲਵੇ ਫਾਟਕ ਲੰਮਾ ਸਮਾਂ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦਾ ਜਲਵੇੜਾ ਰੋਡ ਵਾਲਾ ਰੇਲਵੇ ਫਾਟਕ ਔਸਤਨ ਹਰ 18 ਮਿੰਟ ਬਾਅਦ ਬੰਦ ਹੋ ਜਾਂਦਾ ਹੈ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਾਟਕ ਬੰਦ ਹੋਣ ਮਗਰੋਂ ਇਸ ਦੇ ਖੁੱਲ੍ਹਣ ਲਈ ਲੋਕਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ।

Ad Position 21
No active advertisement
ਬਰੇਟਾ ਵਿਖੇ ਰੇਲਵੇ ਫਾਟਕ ਕੋਲ ਆਵਾਜਾਈ ਦਾ ਲੱਗਿਆ ਜਾਮ। ਤਸਵੀਰ : ਪਾਲ ਸਿੰਘ ਮੰਡੇਰ 29-11-2026
ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦਾ ਜਲਵੇੜਾ ਰੋਡ ਵਾਲਾ ਰੇਲਵੇ ਫਾਟਕ ਔਸਤਨ ਹਰ 18 ਮਿੰਟ ਬਾਅਦ ਬੰਦ ਹੋ ਜਾਂਦਾ ਹੈ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਾਟਕ ਬੰਦ ਹੋਣ ਮਗਰੋਂ ਇਸ ਦੇ ਖੁੱਲ੍ਹਣ ਲਈ ਲੋਕਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ। ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਇਸ ਕਾਰਨ ਕਈ ਵਾਰ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਦਫ਼ਤਰਾਂ, ਸਕੂਲਾਂ ਤੇ ਹੋਰ ਜ਼ਰੂਰੀ ਕੰਮਾਂ ’ਤੇ ਜਾਣ ਵਾਲੇ ਲੋਕ ਸਮੇਂ ਸਿਰ ਨਹੀਂ ਪਹੁੰਚ ਪਾਉਂਦੇ। ਮਰੀਜ਼ਾਂ ਨੂੰ ਲਿਜਾ ਰਹੀਆਂ ਗੱਡੀਆਂ ਨੂੰ ਵੀ ਕਈ ਵਾਰ ਫਾਟਕ ’ਤੇ ਰੁਕਣਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਦੂਸਰੇ ਗਊਸ਼ਾਲਾ ਸਾਈਡ ਵਾਲੇ ਰੇਲਵੇ ਫਾਟਕ ’ਤੇ ਅੰਡਰਬ੍ਰਿਜ ਦਾ ਕਾਰਜ ਚੱਲ ਰਿਹਾ ਹੈ, ਜਿਸ ਕਾਰਨ ਆਵਾਜਾਈ ਦਾ ਸਾਰਾ ਬੋਝ ਇਸ ਇੱਕੋ ਫਾਟਕ ’ਤੇ ਪੈ ਗਿਆ ਹੈ। ਇਸ ਨਾਲ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਅੰਡਰਬ੍ਰਿਜ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਰੋਜ਼ਾਨਾ ਦੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸੀਟੂ ਵਲੋਂ 1 ਤੇ 2 ਦਸੰਬਰ ਦੇ ਦਿੱਲੀ ਸੰਸਦ ਘਿਰਾਓ ਸਬੰਧੀ ਤਿਆਰੀ ਮੀਟਿੰਗ ਅਗਲੀ ਖ਼ਬਰ ਬੁਢਲਾਡਾ ਦੀ ਕੌਸਤਭ ਕੈਨੇਡਾ ’ ਚ ਬਣੀ ਜੇਲ੍ਹ ਵਿਭਾਗ ’ ਚ ਅਧਿਕਾਰੀ
Ad Position 24