1 ਦਸੰਬਰ ਜੇਲ੍ਹ ਭਰੋ ਅੰਦੋਲਨ ਸੱਤਿਆਗ੍ਰਹਿ ਤਹਿਤ ਸੀ.ਪੀ.ਆਈ. ਵਲੋਂ ਪਿੰਡਾਂ ’ਚ ਮੀਟਿੰਗਾਂ
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਮਿਊਨਿਸਟ ਪਾਰਟੀ ਦੇ ਦੇਸ਼ ਵਿਆਪੀ ਸੱਦੇ ’ਤੇ 1 ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਸੱਤਿਆਗ੍ਰਹਿ ਦੀ ਤਿਆਰੀ ਸਬੰਧੀ ਜਮਹੂਰੀਅਤ ਬਚਾਓ-ਦੇਸ ਬਚਾਓ ਤਹਿਤ ਪਿੰਡ ਬੱਪੀਆਣਾ ਤੇ ਦਲੇਲ ਸਿੰਘ ਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਸੰਬੋਧਨ ਕਰਦਿਆਂ ਸੀ.
ਜ
ਜੇਲ੍ਹ ਭਰੋ ਅੰਦੋਲਨ ਦੀ ਤਿਆਰੀ ਸਬੰਧੀ ਮੀਟਿੰਗ ਦੌਰਾਨ ਸੀ.ਪੀ.ਆਈ. ਦੇ ਕਾਰਕੁੰਨ। ਤਸਵੀਰ : ਸੇਮੀ ਮਾਨਸਾ
29-11-2026
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਮਿਊਨਿਸਟ ਪਾਰਟੀ ਦੇ ਦੇਸ਼ ਵਿਆਪੀ ਸੱਦੇ ’ਤੇ 1 ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਸੱਤਿਆਗ੍ਰਹਿ ਦੀ ਤਿਆਰੀ ਸਬੰਧੀ ਜਮਹੂਰੀਅਤ ਬਚਾਓ-ਦੇਸ ਬਚਾਓ ਤਹਿਤ ਪਿੰਡ ਬੱਪੀਆਣਾ ਤੇ ਦਲੇਲ ਸਿੰਘ ਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਸੰਬੋਧਨ ਕਰਦਿਆਂ ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਸਿੰਘ ਚੌਹਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ, ਸੂਬੇ ਦੀ ਅਮਨ ਕਾਨੂੰਨ ਦੀ ਡਾਵਾਂਡੋਲ ਸਥਿਤੀ, ਨਸ਼ਿਆਂ ਤੇ ਗੈਂਗਸਟਰਵਾਦ ਕਾਰਨ ਚਿੱਟੇ ਦਿਨ ਹਨੇਰਾ ਵਿਖਾਈ ਦੇ ਰਿਹਾ ਹੈ, ਜਿਸ ਤੋਂ ਛੁਟਕਾਰਾ ਪਾਉਣ ਲਈ ਆਪ, ਅਕਾਲੀ-ਭਾਜਪਾ ਗੱਠਜੋੜ ਨੂੰ ਸੱਤਾ ਤੋਂ ਲਾਂਭੇ ਕਰਨਾ ਹੋਵੇਗਾ। ਉਨ੍ਹਾਂ ਇੰਡੀਆ ਬਲਾਕ ਨੂੰ ਮਜ਼ਬੂਤੀ ਤੇ ਸੂਬੇ ’ਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਸਾਂਝੇ ਘੋਲ ਸਮੇਂ ਦੀ ਲੋੜ ਦੱਸਿਆ। ਉਨ੍ਹਾਂ ਸੰਘਰਸ਼ੀ ਲੋਕਾਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੀ. ਪੀ. ਆਈ. ਵਲੋਂ ਪਹਿਲੀ ਦਸੰਬਰ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਸੱਤਿਆਗ੍ਰਹਿ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹਰਪਾਲ ਸਿੰਘ ਬੱਪੀਆਣਾ, ਧੰਨਾ ਸਿੰਘ, ਜਗਦੇਵ ਸਿੰਘ, ਸ਼ੇਰ ਸਿੰਘ, ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਕ੍ਰਿਸ਼ਨ ਸ਼ਰਮਾ ਆਦਿ ਹਾਜ਼ਰ ਸਨ।