29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੀਨੀਅਰ ਸਿਟੀਜ਼ਨਾਂ ਦੀਆਂ ਮੀਟਿੰਗਾਂ ਲਈ ਥਾਂ ਅਲਾਟ ਕਰਨ ਦੀ ਮੰਗ

ਮਾਨਸਾ, 29 ਨਵੰਬਰ (ਵਿ. ਪ੍ਰਤੀ)- ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਸਥਾਨਕ ਸ਼ਾਂਤੀ ਭਵਨ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 30-11-2026
ਮਾਨਸਾ, 29 ਨਵੰਬਰ (ਵਿ.ਪ੍ਰਤੀ)- ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਸਥਾਨਕ ਸ਼ਾਂਤੀ ਭਵਨ ਵਿਖੇ ਹੋਈ। ਪ੍ਰਧਾਨ ਸ਼ਮਸ਼ੇਰ ਸਿੰਘ ਸਰਾਓ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਤਕਰੀਬਨ 300 ਦੇ ਕਰੀਬ ਮੈਂਬਰ ਹਨ ਪਰ ਮੀਟਿੰਗਾਂ ਕਰਨ ਲਈ ਕੋਈ ਆਪਣੀ ਥਾਂ ਨਹੀਂ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਸੋਸੀਏਸ਼ਨ ਨੂੰ ਸ਼ਹਿਰ ’ਚ ਕੋਈ ਢੁਕਵੀਂ ਥਾਂ ਅਲਾਟ ਕੀਤੀ ਜਾਵੇ ਤਾਂ ਜੋ ਸੀਨੀਅਰ ਸਿਟੀਜਨ ਉੱਥੇ ਬੈਠ ਕੇ ਆਪਣੀਆਂ ਮੀਟਿੰਗਾਂ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁਫ਼ਤ ਮੈਡੀਕਲ ਜਾਂਚ ਕੈਂਪ ਜਾਰੀ ਰੱਖਣ ਦੇ ਨਾਲ ਹੀ ਸਰਕਾਰੀ ਦਫਤਰਾਂ ’ਚ ਬਜੁਰਗਾਂ ਦੀ ਹੁੰਦੀ ਖੱਜਲ-ਖੁਆਰੀ ਨੂੰ ਰੋਕਣ ਲਈ ਵਿਭਾਗੀ ਅਧਿਕਾਰੀਆ ਨਾਲ ਤਾਲਮੇਲ ਕਾਇਮ ਕੀਤਾ ਜਾਵੇਗਾ ਅਤੇ ਬਜੁਰਗਾਂ ਦਾ ਮਾਣ-ਸਤਿਕਾਰ ਬਹਾਲ ਰੱਖਣ ਲਈ ਵੀ ਕਦਮ ਉਠਾਏ ਜਾਣਗੇ। ਇਸ ਮੌਕੇ ਚੇਅਰਮੈਨ ਬਲਵਿੰਦਰ ਬਾਂਸਲ, ਹੇਮਰਾਜ ਬਾਂਸਲ, ਧੰਨਾ ਸਿੰਘ ਅਕਲੀਆ, ਰੁਲਦੂ ਰਾਮ ਨੰਦਗੜ੍ਹ, ਸੇਠੀ ਸਿੰਘ ਸਰਾਂ, ਰਾਮ ਕੁਮਾਰ ਸਿੰਗਲਾ, ਕਹਾਣੀਕਾਰ ਦਰਸ਼ਨ ਜੋਗਾ, ਡਾ. ਲਖਵਿੰਦਰ ਸਿੰਘ ਮੂਸਾ, ਪਰਮਜੀਤ ਕੌਰ ਮਾਨਸਾ, ਜੀਤ ਸਿੰਘ ਭੁੱਲਰ, ਗੁਰਦੇਵ ਸਿੰਘ ਘੁਮਾਣ, ਬਾਦਸ਼ਾਹ ਸਿੰਘ, ਜਗਸੀਰ ਸਿੰਘ, ਮੇਜਰ ਸਿੰਘ ਗੇਹਲੇ, ਹਰਮੇਲ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁਢਲਾਡਾ ਵਿਖੇ ਦਿਵਿਆਂਗ ਵਿਅਕਤੀਆਂ ਲਈ ਦੋ ਰੋਜ਼ਾ ਨਕਲੀ ਅੰਗ ਮਾਪ ਕੈਂਪ ਲਗਾਇਆ ਅਗਲੀ ਖ਼ਬਰ ਬਰੇਟਾ ਤੋਂ ਲਦਾਲ ਤੱਕ ਸੜਕ ਦੀ ਮੁਰੰਮਤ ਦਾ ਕੰਮ ਵਿਚਕਾਰ ਲਟਕ ਜਾਣ ਕਰ ਕੇ ਲੋਕਾਂ ’ਚ ਰੋਸ
Ad Position 24